ਰਾਣਾ ਗੁਰਜੀਤ ਵਿਰੁੱਧ ਵੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਮੁੱਖ ਮੰਤਰੀ: ਖਹਿਰਾ

ਰਾਣਾ ਗੁਰਜੀਤ ਵਿਰੁੱਧ ਵੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਮੁੱਖ ਮੰਤਰੀ: ਖਹਿਰਾ

ਪਾਲ ਸਿੰਘ ਨੌਲੀ
ਜਲੰਧਰ, 15 ਸਤੰਬਰ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਆਪ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਿੰਜਾਈ ਵਿਭਾਗ ਵਿੱਚ ਹੋਏ 1000 ਕਰੋੜ ਦੇ ਕਥਿਤ ਘਪਲੇ ਵਿੱਚ ਜੇਕਰ ਦੋ ਸਾਬਕਾ ਅਕਾਲੀ ਮੰਤਰੀਆਂ ਵਿਰੁੱਧ ਜਾਂਚ ਕਰਵਾਈ ਜਾ ਰਹੀ ਹੈ ਤਾਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਿਉਂ ਛੱਡਿਆ ਜਾ ਰਿਹਾ ਹੈ? ਇੱਥੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਸ੍ਰੀ ਖਹਿਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਨ ਜਿਸ ਵਿੱਚ ਉਨ੍ਹਾਂ ਨੇ ਸਿੰਜਾਈ ਵਿਭਾਗ ਵਿੱਚ ਠੇਕੇਦਾਰ ਗੁਰਿੰਦਰ ਭਾਪਾ ਵੱਲੋਂ ਕੀਤੇ ਗਏ ਕਥਿਤ 1000 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਦੋ ਸਾਬਕਾ ਅਕਾਲੀ ਮੰਤਰੀਆਂ ਤੇ ਤਿੰਨ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਬਾਰੇ ਵਿਜੀਲੈਂਸ ਤੋਂ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।

ਸ੍ਰੀ ਖਹਿਰਾ ਨੇ ਦਾਅਵਾ ਕੀਤਾ ਕਿ 2017 ਵਿੱਚ ਕਾਂਗਰਸ ਦੇ ਸਿੰਚਾਈ ਮੰਤਰੀ ਦੀ ਕੰਪਨੀ ਨੇ ਵਿਭਾਗ ਦੇ ਠੇਕੇਦਾਰ ਗੁਰਿੰਦਰ ਭਾਪਾ ਨੇ ਕਥਿਤ ਤੌਰ ’ਤੇ 5 ਕਰੋੜ ਰੁਪਏ ਰਾਜਬੀਰ ਇੰਟਰਪ੍ਰਾਈਜਿਜ਼ ਨੂੰ ਦਿੱਤੇ ਸਨ। ਇਸ ਵੱਡੇ ਘੁਟਾਲੇ ਕਾਰਨ ਰਾਣਾ ਗੁਰਜੀਤ ਸਿੰਘ ਵਿਵਾਦਾਂ ਵਿੱਚ ਘਿਰ ਗਏ ਸਨ ਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਜਾਂਚ ਵਿੱਚੋਂ ਰਾਣਾ ਗੁਰਜੀਤ ਸਿੰਘ ਨੂੰ ਲਾਂਭੇ ਰੱਖਿਆ ਗਿਆ ਤਾਂ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

ਸ੍ਰੀ ਖਹਿਰਾ ਨੇ ਦਾਅਵਾ ਕੀਤਾ ਕਿ ਇਸ ਘੁਟਾਲੇ ਬਾਰੇ ਜਸਟਿਸ ਨਾਰੰਗ ਦੀ ਰਿਪੋਰਟ ਵਿੱਚ ਇਹ ਤੱਥ ਹਨ ਕਿ ਉਕਤ ਦਾਗੀ ਠੇਕੇਦਾਰ ਗੁਰਿੰਦਰ ਭਾਪਾ, ਜੋ ਕਿ 1000 ਕਰੋੜ ਰੁਪਏ ਦੇ ਸਿੰਚਾਈ ਘੋਟਾਲੇ ਦਾ ਮੁਲਜ਼ਮ ਹੈ, ਉਸ ਨੇ ਇੱਕ 23 ਮਈ 2017 ਨੂੰ ਜਤਿਨ ਗਰਗ ਦੇ ਖਾਤੇ ਵਿੱਚ 5 ਕਰੋੜ ਰੁਪਏ ਪਾਏ ਸਨ। ਗਰਗ ਨੇ ਉਸੇ ਹੀ ਦਿਨ ਇਹ 5 ਕਰੋੜ ਰੁਪਏ ਰਾਣਾ ਗੁਰਜੀਤ ਦੇ ਚਾਰਟਰਡ ਅਕਾਊਂਟੈਂਟ ਤਿਰਲੋਕੀ ਨਾਥ ਸਿੰਗਲਾ ਦੇ ਬੇਟੇ ਅਤੇ ਰਾਜਬੀਰ ਇੰਟਰਪ੍ਰਾਈਜਿਜ਼ ਦੇ ਭਾਈਵਾਲ ਸਾਹਿਲ ਸਿੰਗਲਾ ਦੇ ਖਾਤੇ ਵਿਚ ਟਰਾਂਸਫਰ ਕਰ ਦਿੱਤੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All