ਜਸਵੰਤ ਜੱਸ
ਫ਼ਰੀਦਕੋਟ, 23 ਜੂਨ
ਵਿਜੀਲੈਂਸ ਟੀਮ ਨੇ ਅੱਜ ਦੇਰ ਸ਼ਾਮ ਆਰਟੀਏ ਦਫ਼ਤਰ ਵਿੱਚ ਛਾਪਾ ਮਾਰਿਆ ਤੇ ਆਰਟੀਏ ਦੇ ਗੰਨਮੈਨ ਅਮਰਜੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਟੀਮ ਆਰਟੀਏ ਕੁਮਾਰ ਨੂੰ ਮੁਹਾਲੀ ਲੈ ਗਈ ਜਿਥੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।