ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਜਾਇਜ਼ ਖਣਨ ਖ਼ਿਲਾਫ਼ ਹਰ ਸਮੇਂ ਚੌਕਸੀ ਵਰਤੀ ਜਾਵੇ: ਗੋਇਲ

ਮੰਤਰੀ ਵੱਲੋਂ ਜਨਤਕ ਸ਼ਿਕਾਇਤਾਂ ਦਾ ਨਿਬੇੜਾ ਯਕੀਨੀ ਬਣਾਉਣ ਦੇ ਨਿਰਦੇਸ਼
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 7 ਜੁਲਾਈ

Advertisement

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਵਿੱਚ ਨਾਜਾਇਜ਼ ਢੰਗ ਨਾਲ ਚੱਲ ਰਹੀ ਖਣਨ ਵਿਰੁੱਧ ਸਖ਼ਤੀ ਕਰਨ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਚੰਡੀਗੜ੍ਹ ਦੇ ਮਗਸੀਪਾ ਵਿੱਚ ਵਰਕਸ਼ਾਪ ਦੌਰਾਨ ਅਧਿਕਾਰੀਆਂ ਨੂੰ ਨਾਜਾਇਜ਼ ਖਣਨ ਗਤੀਵਿਧੀਆਂ ਵਿਰੁੱਧ 24 ਘੰਟੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਖਣਨ ਅਧਿਕਾਰੀਆਂ ਤੇ ਖੇਤਰੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੂਬੇ ਵਿੱਚ ਨਾਜਾਇਜ਼ ਖਣਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਬੇੜੇ ਲਈ 24 ਘੰਟੇ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੇ ਮੋਬਾਈਲ ਫੋਨ ਦਿਨ-ਰਾਤ ਚੱਲਦੇ ਰਹਿਣੇ ਚਾਹੀਦੇ ਹਨ। ਜੇ ਕਿਸੇ ਵੀ ਅਧਿਕਾਰੀ ਦਾ ਮੋਬਾਈਲ ਫੋਨ ਬੰਦ ਪਾਇਆ ਗਿਆ ਤਾਂ ਉਸ ’ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਜ਼ਮੀਨ ਮਾਲਕ ਹੁਣ ਵਾਤਾਵਰਨ ਸਬੰਧੀ ਪ੍ਰਵਾਨਗੀਆਂ ਲਈ ਸਿੱਧੇ ਐੱਸਈਆਈਏਏ ਨੂੰ ਅਰਜ਼ੀ ਦੇ ਸਕਦੇ ਹਨ। ਇਸ ਪ੍ਰਕਿਰਿਆ ਅਧੀਨ ਇਹ ਲਾਜ਼ਮੀ ਹੈ ਕਿ ਘੱਟ ਤੋਂ ਘੱਟ ਸਮੇਂ ਵਿੱਚ ਸਾਰੀਆਂ ਅਰਜ਼ੀਆਂ ਨੂੰ ਤਰਜ਼ੀਹੀ ਆਧਾਰ ’ਤੇ ਵਿਚਾਰਨਾ ਯਕੀਨੀ ਬਣਾਇਆ ਜਾਵੇ।

ਪੰਜਾਬ ’ਚ 4,766 ਕਿੱਲੋਮੀਟਰ ਡਰੇਨਾਂ, ਨਦੀਆਂ ਤੇ ਚੋਆਂ ਦੀ ਸਫ਼ਾਈ ਮੁਕੰਮਲ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਹੜ੍ਹ ਪ੍ਰਬੰਧਨ ਪਹਿਲਕਦਮੀਆਂ ਲਈ ਲਗਪਗ 230 ਕਰੋੜ ਰੁਪਏ ਖਰਚੇ ਗਏ ਹਨ। ਇਸ ਤਹਿਤ ਵਿਭਾਗੀ ਮਸ਼ੀਨਰੀ ਤੇ ਠੇਕੇਦਾਰਾਂ ਰਾਹੀਂ 4,766 ਕਿਲੋਮੀਟਰ ਲੰਮੀਆਂ ਡਰੇਨਾਂ, ਨਦੀਆਂ ਤੇ ਚੋਆਂ ਦੀ ਸਫਾਈ ਮੁਕੰਮਲ ਕਰ ਲਈ ਗਈ ਹੈ।

Advertisement