ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਜੂਨ
ਵਿਜੀਲੈਂਸ ਨੇ 16 ਡੀਐਫਓਜ਼ ਨੂੰ ਸੰਮਨ ਭੇਜਿਆ ਹੈ। ਇਨ੍ਹਾਂ ਅਫਸਰਾਂ ਨੂੰ ਸਾਧੂ ਸਿੰਘ ਧਰਮਸੋਤ ਮਾਮਲੇ ਵਿਚ ਪੁੱਛਗਿਛ ਲਈ ਸੱਦਿਆ ਹੈ। ਇਨ੍ਹਾਂ ਤੋਂ ਬਦਲੀਆਂ ਕਰਾਉਣ ਬਦਲੇ ਕਥਿਤ ਰਿਸ਼ਵਤ ਦੇਣ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਵਿਚ ਜ਼ਿਆਦਾਤਰ ਡੀਐਫਓਜ਼ ਪਹਾੜੀ ਖੇਤਰ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਕਾਂਗਰਸ ਸਰਕਾਰ ਸਮੇਂ ਤਾਇਨਾਤ ਰਹੇ ਹਨ।