ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਜੀਲੈਂਸ ਟੀਮ ਵੱਲੋਂ ਮਜੀਠੀਆ ਦੇ ਘਰ ਮੁੜ ਛਾਪਾ

ਅਕਾਲੀ ਆਗੂ ਦੇ ਘਰ ਦੀ ਪੈਮਾਇਸ਼ ਕੀਤੀ; ਚੱਲ ਤੇ ਅਚੱਲ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ
Advertisement

ਜਗਤਾਰ ਸਿੰਘ ਲਾਂਬਾ

ਵਿਜੀਲਸ ਬਿਊਰੋ ਪੰਜਾਬ ਦੀ ਟੀਮ ਨੇ ਅੱਜ ਇੱਥੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰੀਨ ਐਵੀਨਿਊ ਸਥਿਤ ਰਿਹਾਇਸ਼ ’ਤੇ ਮੁੜ ਛਾਪਾ ਮਾਰਿਆ ਅਤੇ ਘਰ ਦੀ ਜਾਂਚ ਕੀਤੀ। ਟੀਮ ਲਗਪਗ ਤਿੰਨ ਤੋਂ ਚਾਰ ਘੰਟੇ ਇੱਥੇ ਜਾਂਚ ਕਰਦੀ ਰਹੀ। ਇਸ ਦੌਰਾਨ ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਘਰ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

Advertisement

ਪੜਤਾਲ ਮੁਕੰਮਲ ਹੋਣ ਮਗਰੋਂ ਮਜੀਠੀਆ ਦੇ ਵਕੀਲਾਂ ਦੀ ਟੀਮ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਵਿਜੀਲੈਂਸ ਦੀ ਟੀਮ ਵੱਲੋਂ ਅੱਜ ਮੁੜ ਉਨ੍ਹਾਂ ਦੇ ਗ੍ਰੀਨ ਐਵੀਨਿਊ ਸਥਿਤ ਘਰ ਵਿੱਚ ਪੜਤਾਲ ਕੀਤੀ ਗਈ। ਇਹ ਟੀਮ ਲਗਪਗ 11 ਵਜੇ ਪੁੱਜੀ ਅਤੇ ਦੇਰ ਤੱਕ ਜਾਂਚ ਦਾ ਕੰਮ ਜਾਰੀ ਰਿਹਾ। ਟੀਮ ਨੇ ਘਰ ਦੀ ਪੈਮਾਇਸ਼ ਕੀਤੀ, ਇਸ ਤੋਂ ਇਲਾਵਾ ਚੱਲ ਤੇ ਅਚੱਲ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ। ਉਨ੍ਹਾਂ ਦੱਸਿਆ ਕਿ ਘਰ ਵਿੱਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਵਕੀਲਾਂ ਨੇ ਦੱਸਿਆ ਕਿ ਪਹਿਲਾਂ ਵੀ ਜਦੋਂ ਛਾਪਾ ਮਾਰਿਆ ਗਿਆ ਸੀ ਤਾਂ ਉਸ ਵੇਲੇ ਵੀ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਸੀ। ਅੱਜ ਦੀ ਇਹ ਜਾਂਚ ਇਸੇ ਮਾਮਲੇ ਦਾ ਹੀ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਮਜੀਠੀਆ ਦੀ ਜ਼ਮਾਨਤ ਸਬੰਧੀ ਅਰਜ਼ੀ ਮੁਹਾਲੀ ਦੀ ਅਦਾਲਤ ਵਿੱਚ ਲਗਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਹਿਲਾਂ ਵੀ ਸ੍ਰੀ ਮਜੀਠੀਆ ਦੀ ਗ੍ਰੀਨ ਐਵੀਨਿਊ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਗਿਆ ਸੀ ਅਤੇ ਜਾਂਚ ਕਰਨ ਮਗਰੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਸੀ। ਵਿਜੀਲੈਂਸ ਵੱਲੋਂ ਅਕਾਲੀ ਆਗੂ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਅਤੇ ਨਸ਼ਿਆਂ ਦੀ ਆਮਦਨ ਤੋਂ ਜਾਇਦਾਦ ਬਣਾਉਣ ਦੇ ਦੋਸ਼ ਲਾਏ ਗਏ ਹਨ।

Advertisement