ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਕਥਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਕੋਈ ਰਾਹਤ ਨਹੀਂ ਦਿੱਤੀ। ਹਾਈ ਕੋਰਟ ਨੇ ਸਿੰਗਲਾ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 6 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜਨੀਅਰ ਰਾਜਿੰਦਰ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਸਿੰਗਲਾ ਅਤੇ ਉਸ ਦੇ ਓਐੱਸਡੀ ਭਾਣਜੇ ਪਰਦੀਪ ਕੁਮਾਰ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਭ੍ਰਿਸ਼ਟਾਚਾਰ ਦਾ ਕੇ ਦਰਜ ਕੀਤਾ ਗਿਆ ਸੀ। ਮਾਮਾ-ਭਾਣਜਾ ਇਸ ਸਮੇਂ ਰੂਪਨਗਰ ਜੇਲ੍ਹ ’ਚ ਬੰਦ ਹਨ।