ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ 1 ਨਵੰਬਰ
ਪੰਜਾਬ ਸਮੇਤ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਮੰਗ ਅਤੇ ਪੰਜਾਬ ਦੇ ਲੋਕਾਂ ਦੀਆਂ ਹੋਰ ਮੰਗਾਂ ਤੇ ਸਮੱਸਿਆਵਾਂ ਸਬੰਧੀ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ ਹਿੱਤ ਪਿੰਡ ਬਚਾਓ ਪੰਜਾਬ ਬਚਾਓ ਕਾਫਲੇ ਦੀ ਸ਼ੁਰੂਆਤ ਅਕਾਲ ਤਖ਼ਤ ’ਤੇ ਅਰਦਾਸ ਕਰਨ ਬਾਅਦ ਜੱਲਿਆਵਾਲਾ ਬਾਗ ਤੋਂ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਵਿਧਾਇਕ ਤਰਸੇਮ ਜੋਧਾ, ਡਾ. ਸ਼ਿਆਮ ਸੁੰਦਰ ਦੀਪਤੀ, ਬੀਬੀ ਕਿਰਨਜੀਤ ਕੌਰ ਝੁਨੀਰ, ਜਸਵਿੰਦਰ ਐਡਵੋਕੇਟ ਅਤੇ ਹੋਰਾਂ ਨੇ ਦੱਸਿਆ ਕਿ ਪੰਜਾਬ ਬਚਾਓ ਪਿੰਡ ਬਚਾਓ ਕਾਫ਼ਲਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ।