ਨਿੱਜੀ ਪੱਤਰ ਪ੍ਰੇਰਕ
ਮੋਗਾ, 23 ਦਸੰਬਰ
ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਮਗਰੋਂ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਵਿਚੋਂ ਵੀਆਈਪੀ ਕਲਚਰ ਖ਼ਤਮ ਹੋਵੇਗਾ ਅਤੇ ਸਿਆਸੀ ਸੁਰੱਖਿਆ ਘਟਾ ਕੇ ਪੁਲੀਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਲਈ ਥਾਣਿਆਂ ’ਚ ਤਾਇਨਾਤ ਕੀਤਾ ਜਾਵੇਗਾ। ਉਹ ਇਥੇ ਮੋਗਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਨ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਵਚਨਬੱਧ ਹੈ। ਇਸ ਲਈ ‘ਆਪ’ ਦੇ ਸਾਰੇ ਵੱਡੇ ਆਗੂ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣ ਰਹੇ ਹਨ।