ਏਏਆਈਬੀ ਦੇ ਡਾਇਰੈਕਟਰ ਜਨਰਲ ਨੂੰ ਵੀਆਈਪੀ ਸੁਰੱਖਿਆ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏਏਆਈਬੀ) ਦੇ ਡਾਇਰੈਕਟਰ ਜਨਰਲ ਜੀਵੀਜੀ ਯੁਗਾਂਧਰ ਨੂੰ ਵੀਆਈਪੀ ਸੁਰੱਖਿਆ ਦਿੱਤੀ ਹੈ। ਯੁਗਾਂਧਰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਦੀ ਅਗਵਾਈ ਕਰ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ...
Advertisement
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏਏਆਈਬੀ) ਦੇ ਡਾਇਰੈਕਟਰ ਜਨਰਲ ਜੀਵੀਜੀ ਯੁਗਾਂਧਰ ਨੂੰ ਵੀਆਈਪੀ ਸੁਰੱਖਿਆ ਦਿੱਤੀ ਹੈ। ਯੁਗਾਂਧਰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਦੀ ਅਗਵਾਈ ਕਰ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਕਮਾਂਡੋਜ਼ ਨੇ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲੀ ਸੀ। ਕੇਂਦਰੀ ਖ਼ੂਫ਼ੀਆ ਏਜੰਸੀਆਂ ਵੱਲੋਂ ਤਿਆਰ ਕੀਤੀ ਰਿਪੋਰਟ ਤੋਂ ਬਾਅਦ ਇਹ ਸੁਰੱਖਿਆ ਦਿੱਤੀ ਗਈ ਸੀ। ਉਨ੍ਹਾਂ ਦੀ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀ ਫੇਰੀ ਦੌਰਾਨ ਤਿੰਨ ਤੋਂ ਚਾਰ ਹਥਿਆਰਬੰਦ ਕਮਾਂਡੋ ਉਨ੍ਹਾਂ ਦੇ ਨਾਲ ਹੋਣਗੇ। -ਪੀਟੀਆਈ
Advertisement
Advertisement