ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 7 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿੱਚ ਸ਼ੁਰੂ ਕਰਵਾਏ ਗਏ ਸ਼ਤਾਬਦੀ ਸਮਾਗਮਾਂ ਦੀ ਲੜੀ ਤਹਿਤ ਇਥੇ 28 ਤੋਂ 30 ਨਵੰਬਰ ਤੱਕ ਸਮਾਪਤੀ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਰੰਧਾਵਾ ਨੇ ਕਰਤਾਰਪੁਰ ਸਾਹਿਬ ਲਾਂਘੇ ਵਾਲੀ ਜਗ੍ਹਾ ਦਾ ਵੀ ਦੌਰਾ ਕੀਤਾ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ।