ਵੀ.ਕੇ. ਜੰਜੂਆ ਪੰਜਾਬ ਦੇ ਮੁੱਖ ਸਕੱਤਰ ਨਿਯੁਕਤ

ਵੀ.ਕੇ. ਜੰਜੂਆ ਪੰਜਾਬ ਦੇ ਮੁੱਖ ਸਕੱਤਰ ਨਿਯੁਕਤ

ਦਵਿੰਦਰ ਪਾਲ

ਚੰਡੀਗੜ੍ਹ, 5 ਜੁਲਾਈ

ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਨੂੰ ਤਬਦੀਲ ਕਰ ਦਿੱਤਾ ਹੈ। ਅਨਿਰੁੱਧ ਤਿਵਾੜੀ ਨੂੰ ਇਸ ਸਿਖ਼ਰਲੇ ਅਹੁਦੇ ਤੋਂ ਲਾਹ ਕੇ 1989 ਬੈਚ ਦੇ ਆਈਏਐੱਸ ਅਧਿਕਾਰੀ ਵੀ.ਕੇ. ਜੰਜੂਆ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਵੱਡੀ ਪ੍ਰਸ਼ਾਸਕੀ ਤਬਦੀਲੀ ਤੋਂ ਪ੍ਰਸ਼ਾਸਕੀ ਤੇ ਰਾਜਸੀ ਹਲਕੇ ਹੈਰਾਨ ਹਨ। ਤਿਵਾੜੀ ਜੋ ਕਿ 1990 ਬੈਚ ਦੇ ਆਈਏਐੱਸ ਅਧਿਕਾਰੀ ਹਨ ਨੂੰ ਮਹਾਤਮਾ ਗਾਂਧੀ ਸਿਖਲਾਈ ਸੰਸਥਾ ਦਾ ਮੁਖੀ ਲਾਇਆ ਗਿਆ ਹੈ। ਸੂਬੇ ਵਿੱਚ ਆਪ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪਿਛਲੇ ਦਿਨਾਂ ਦੌਰਾਨ ਦੋ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਵੀਰੇਸ਼ ਕੁਮਾਰ ਭਾਵੜਾ ਨੂੰ ਡੀ.ਜੀ.ਪੀ. ਦੇ ਅਹੁਦੇ ਤੋਂ ਛੁੱਟੀ ’ਤੇ ਘੱਲ ਕੇ ਗੌਰਵ ਯਾਦਵ ਦੀ ਨਿਯੁਕਤੀ ਕੀਤੀ ਸੀ ਤੇ ਇੱਕ ਦਿਨ ਬਾਅਦ ਹੀ ਮੁੱਖ ਸਕੱਤਰ ਦਾ ਤਬਾਦਲਾ ਕਰ ਦਿੱਤਾ ਹੈ। ਤਿਵਾੜੀ ਦੀ ਨਿਯੁਕਤੀ ਕਾਂਗਰਸ ਸਰਕਾਰ ਦੇ ਸਮੇਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਸੀ। ਸੱਤਾ ਤਬਦੀਲੀ ਤੋਂ ਬਾਅਦ ਅਨਿਰੁੱਧ ਤਿਵਾੜੀ ਦੇ ਅਹੁਦੇ ’ਤੇ ਬਣੇ ਰਹਿਣ ਦੇ ਆਸਾਰ ਬਣ ਗਏ ਸਨ। ਸੂਤਰਾਂ ਦਾ ਦੱਸਣਾ ਹੈ ਕਿ ਆਪ ਸਰਕਾਰ ਵੱਲੋਂ ਬਜਟ ਸ਼ੈਸਨ ਤੱਕ ਅਜਿਹੀਆਂ ਤਬਦੀਲੀਆਂ ਨੂੰ ਟਾਲਿਆ ਗਿਆ ਸੀ ਤੇ ਬਜਟ ਸੈਸ਼ਨ ਖ਼ਤਮ ਹੁੰਦਿਆਂ ਹੀ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਇਸ ਤਬਦੀਲੀ ਦੀ ਭਿਣਕ ਪੈਣ ਤੋਂ ਬਾਅਦ ਅਨਿਰੁੱਧ ਤਿਵਾੜੀ ਅੱਜ ਬਾਅਦ ਦੁਪਹਿਰ ਆਪਣੇ ਦਫ਼ਤਰ ਨਾ ਪਹੁੰਚੇ। ਮਹੱਤਵਪੂਰਨ ਤੱਥ ਇਹ ਵੀ ਹੈ ‘ਆਪ’ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਮੁੱਖ ਸਕੱਤਰ ਵੀ.ਕੇ. ਜੰਜੂਆ ਇੱਕ ਚਰਚਿਤ ਫੌਜਦਾਰੀ ਮਾਮਲੇ ਵਿੱਚ ਅਜਿਹੇ ਉਲਝੇ ਸਨ ਕਿ ਕਈ ਸਾਲਾਂ ਤੱਕ ਉਨ੍ਹਾਂ ਦੀ ਪਦਉੱਨਤੀ ਰੁਕੀ ਰਹੀ ਹੈ। ਦੇਖਿਆ ਜਾਵੇ ਤਾਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਅਤੇ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਵੀ ਜੰਜੂਆ ਨੂੰ ਨਿਯੁਕਤੀ ਦੇ ਮਾਮਲੇ ਵਿੱਚ ਨਜ਼ਰਅੰਦਾਜ਼ ਹੀ ਕਰੀ ਰੱਖਿਆ ਗਿਆ। ਹਾਲਾਂਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਨੂੰ ਵਿਸ਼ੇਸ਼ ਮੁੱਖ ਸਕੱਤਰ, ਮਾਲ ਨਿਯੁਕਤ ਕਰਕੇ ਵੱਕਾਰ ਬਹਾਲ ਕੀਤਾ ਸੀ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਹੋਰ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਕੇ.ਏ.ਪੀ. ਸਿਨਹਾ ਨੂੰ ਫੂਡ ਪ੍ਰਸੈਸਿੰਗ ਅਤੇ ਜੇਲ੍ਹ ਵਿਭਾਗ ਦਾ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ। ਇਸੇ ਤਰ੍ਹਾਂ ਅਜੋਏ ਕੁਮਾਰ ਸ਼ਰਮਾ ਨੂੰ ਸਿਹਤ ਵਿਭਾਗ ਦੇ ਨਾਲ ਵਿੱਤ ਅਤੇ ਕਰ ਤੇ ਆਬਕਾਰੀ ਵਿਭਾਗ ਦਾ ਚਾਰਜ ਵੀ ਦਿੱਤਾ ਗਿਆ ਹੈ। ਕੁਮਾਰ ਰਾਹੁਲ ਨੂੰ ਸਕੱਤਰ ਜਨਰਲ ਪ੍ਰਸ਼ਾਸਨ ਤੇ ਤਾਲਮੇਲ ਤਾਇਨਾਤ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...