DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨ ਮੋਰਚਿਆਂ ’ਚ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਆਵਾਜ਼ ਗੂੰਜੀ

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾ ਦੇ ਜ਼ਿਲ੍ਹਾ ਪੱਧਰ ’ਤੇ ਧਰਨੇ ਤੀਜੇ ਦਿਨ ਜਾਰੀ

  • fb
  • twitter
  • whatsapp
  • whatsapp
featured-img featured-img
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਮੁਜ਼ਾਹਰਾ ਕਰਦੇ ਹੋਏ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਸ਼ੁਰੂ ਕੀਤੇ ਜ਼ਿਲ੍ਹਾ ਪੱਧਰੀ ਪੱਕੇ ਮੋਰਚੇ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੇ। ਅੱਜ ਕਿਸਾਨ ਮੋਰਚਿਆਂ ਦੇ ਤੀਜੇ ਦਿਨ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ-ਨਾਲ ਪੰਜਾਬ ਦੇ ਮੁਲਾਜ਼ਮਾਂ ਦੀ ਆਵਾਜ਼ ਦੀ ਗੂੰਜ ਪਈ। ਇਸੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰਨ ਅਤੇ ਉਨ੍ਹਾਂ ਦੇ ਬਣਦੇ ਹੱਕ ਦੇ ਡੀ ਏ ਦਾ ਭੁਗਤਾਨ ਨਾ ਕਰਨ ਲਈ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ ਤੇ ਹੋਰਨਾਂ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ 4 ਸਤੰਬਰ ਨੂੰ ਕਿਸਾਨ ਮੋਰਚੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਮਰਪਿਤ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਆਪਣੇ ਅੜੀਅਲ ਰਵੱਈਏ ਨਾਲ ਮੁਲਾਜ਼ਮ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੋਰ ਤਨਖਾਹ ਰੋਕਣ, ਉਨ੍ਹਾਂ ਖਿਲਾਫ ਵਿਭਾਗੀ ਕਾਨੂੰਨੀ ਕਾਰਵਾਈ ਕਰਨ ਦੇ ਨਾਮ ’ਤੇ ਧਮਕਾਇਆ ਜਾ ਰਿਹਾ।

ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਵਿੱਚ ਕੀਤੇ ਫੈਸਲੇ ਵਿਰੁੱਧ ਉੱਚ ਅਦਾਲਤਾਂ ਵਿੱਚ ਅਪੀਲਾਂ ਪਾ ਰਹੀ ਹੈ। ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜ਼ਮਾਂ ਅਤੇ ਹੋਰ ਸੰਘਰਸ਼ੀਲ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚਿਆਂ ਵਿੱਚ 4 ਸਤੰਬਰ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

Advertisement

ਔਰਤ ਕਿਸਾਨ ਆਗੂ ਹਰਿੰਦਰ ਕੌਰ ਬਿੰਦੂ, ਕਮਲ ਬਰਨਾਲਾ, ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ, ਮਜ਼ਦੂਰਾਂ ਸਣੇ ਆਮ ਲੋਕਾਂ ’ਤੇ ਲੋਕ ਵਿਰੋਧੀ ਸਾਮਰਾਜੀ ਨੀਤੀਆਂ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਸਾਰੇ ਕਿਰਤੀ ਲੋਕਾਂ ਦੀ ਲੁੱਟ ਕਰਦੀਆਂ ਹਨ ਤੇ ਉਨ੍ਹਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਰੱਦ ਕੀਤੇ ਜਾਣ, ਸਾਰੀਆਂ ਫਸਲਾਂ ’ਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਇਸ ਤੋਂ ਇਲਾਵਾ ਵੱਖ ਵੱਖ ਅਦਾਰਿਆਂ ਤੇ ਖੇਤੀ ਨਾਲ ਸਬੰਧਿਤ ਨਿੱਜੀਕਰਨ ਦੇ ਲਿਆਂਦੇ ਜਾ ਰਹੇ ਕਾਨੂੰਨ ਅਤੇ ਬਿੱਲ ਰੱਦ ਕੀਤੇ ਜਾਣ, ਪਾਣੀਆਂ ਤੇ ਵਿਸ਼ਵ ਵਪਾਰ ਸੰਸਥਾ ਦਾ ਕਬਜ਼ਾ ਕਰਾਉਣਾ ਬੰਦ ਕੀਤਾ ਜਾਵੇ ਅਤੇ ਕੌਮਾਂਤਰੀ ਕਾਨੂੰਨਾਂ ਮੁਤਾਬਿਕ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਪਾਣੀਆਂ ਦੇ ਮਸਲੇ ਹੱਲ ਕੀਤੇ ਜਾਣ, ਪੰਜਾਬ ਸਰਕਾਰ ਲੈਂਡ ਪੂਲਿੰਗ ਦੀ ਨੀਤੀ ਦੁਬਾਰਾ ਲਿਆਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ।

Advertisement

ਇਸੇ ਦੌਰਾਨ ਕਿਸਾਨਾਂ ਨੇ ਮਜ਼ਦੂਰ ਆਗੂ ਸਾਥੀ ਗੁਰਨਾਮ ਸਿੰਘ ਦਾਊਦ ਦੀ ਬੇਵਕਤ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।

Advertisement
×