ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਰਨ ਤਾਰਨ ਜ਼ਿਮਨੀ ਚੋਣ: ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ

ਪ੍ਰਸ਼ਾਸ਼ਨ ਵਲੋਂ ਸਟਾਫ਼ ਪੋਲਿੰਗ ਸਟੇਸ਼ਨਾਂ ਲੲੀ ਰਵਾਨਾ
ਭਾਰਤੀ ਚੋਣ ਕਮਿਸ਼ਨ।
Advertisement

 

ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੁੱਲ 1,92,838 ਵੋਟਰ ਭਲਕੇ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ| ਤਰਨ ਤਾਰਨ ਹਲਕੇ ਦੇ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਪੁਲੀਸ ਨਾਲ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਤਾਇਨਾਤੀ ਯੋਜਨਾ ਅਨੁਸਾਰ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦੇ ਹੋਏ, ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ।ਹਲਕੇ ਵਿੱਚ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿੱਚ 4 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ 3 ਪਿੰਕ ਵਿਮੈਨ ਬੂਥ ਬਣਾਏ ਗਏ ਹਨ ਜਿੱਥੇ ਸਾਰਾ ਸਟਾਫ਼ ਮਹਿਲਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 1 ਪੀ.ਡਬਲਿਊ.ਡੀ. (ਦਿਵਿਆਂਗਾਂ ਲਈ) ਪੋਲਿੰਗ ਬੂਥ ਵੀ ਬਣਾਇਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ਲਈ ਲੋੜੀਂਦਾ ਪੋਲਿੰਗ ਸਟਾਫ਼ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਲਾਜ਼ਮੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਪੀ.ਡਬਲਿਊ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹਾਇਤਾ ਲਈ ਹਰ ਪੋਲਿੰਗ ਬੂਥ ਉੱਪਰ ਵਾਲੰਟੀਅਰ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਹਲਕੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ, ਜਿਨ੍ਹਾਂ ਦੀ ਨਿਗਰਾਨੀ ਜ਼ਿਲ੍ਹਾ ਚੋਣ ਅਧਿਕਾਰੀ, ਰੀਟਰਨਿੰਗ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ `ਤੇ ਚੋਣ ਕਮਿਸ਼ਨ ਦੀ ਦੇਖਰੇਖ ਹੇਠ ਕੀਤੀ ਜਾਵੇਗੀ।

Advertisement

Advertisement
Show comments