ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਪੰਚ ਤੇ ਪੰਚਾਂ ਦੀਆਂ ਜ਼ਿਮਨੀ ਚੋਣਾਂ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ

ਪੰਜਾਬ ਵਿੱਚ ਅੱਜ 55 ਸਰਪੰਚ ਤੇ 475 ਪੰਚ ਦੀਆਂ ਸੀਟਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਇਸ ਦੌਰਾਨ ਇਕਾ-ਦੁੱਕਾ ਥਾਵਾਂ ’ਤੇ ਮਾਮੂਲੀ ਖਿੱਚ-ਧੂਹ ਦੀ ਘਟਨਾਵਾਂ ਨੂੰ ਛੱਡ ਜ਼ਿਆਦਾਤਰ ਥਾਵਾਂ ’ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪਈਆਂ। ਪੰਜਾਬ ਦੇ...
Advertisement

ਪੰਜਾਬ ਵਿੱਚ ਅੱਜ 55 ਸਰਪੰਚ ਤੇ 475 ਪੰਚ ਦੀਆਂ ਸੀਟਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਇਸ ਦੌਰਾਨ ਇਕਾ-ਦੁੱਕਾ ਥਾਵਾਂ ’ਤੇ ਮਾਮੂਲੀ ਖਿੱਚ-ਧੂਹ ਦੀ ਘਟਨਾਵਾਂ ਨੂੰ ਛੱਡ ਜ਼ਿਆਦਾਤਰ ਥਾਵਾਂ ’ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪਈਆਂ। ਪੰਜਾਬ ਦੇ 23 ਜ਼ਿਲ੍ਹਾਂ ਦੀਆਂ 1217 ਗ੍ਰਾਮ ਪੰਚਾਇਤਾਂ ਵਿੱਚੋਂ ਅੱਜ 55 ਸਰਪੰਚਾਂ ਅਤੇ 475 ਪੰਚਾਂ ਦੀ ਚੋਣ ਲਈ ਵੋਟਿੰਗ ਹੋਈ ਹੈ। ਇਸ ਦੌਰਾਨ 55 ਸਰਪੰਚਾਂ ਲਈ 84 ਉਮੀਦਵਾਰ ਅਤੇ 475 ਪੰਚਾਂ ਲਈ 697 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਸਨ। ਜਦੋਂ ਕਿ ਪਹਿਲਾਂ ਹੀ 35 ਸਰਪੰਚ ਅਤੇ 1296 ਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਸਨ।

ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 55 ਸਰਪੰਚ ਤੇ 475 ਪੰਚਾਂ ਦੀ ਚੋਣ ਲਈ ਬੈਲਟ ਪੇਪਰਾਂ ਰਾਹੀਂ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਸੀ, ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਕੁਝ ਪੋਲਿੰਗ ਸਟੇਸ਼ਨਾਂ ’ਤੇ ਵਾਧੂ ਭੀੜ ਹੋਣ ਕਰਕੇ 4 ਵਜੇ ਤੋਂ ਬਾਅਦ ਵੀ ਪੋਲਿੰਗ ਜਾਰੀ ਰਹੀ। ਚੋਣ ਕਮਿਸ਼ਨ ਵੱਲੋਂ ਸਰਪੰਚ ਤੇ ਪੰਚ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਚੋਣ ਕਮਿਸ਼ਨ ਪੰਜਾਬ ਵੱਲੋਂ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕਰਕੇ ਜੇਤੂਆਂ ਦਾ ਐਲਾਨ ਕੀਤਾ ਜਾ ਰਿਹਾ ਹੈ।

Advertisement

ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ 1217 ਗ੍ਰਾਮ ਪੰਚਾਇਤਾਂ ਵਿੱਚ 90 ਸਰਪੰਚਾਂ ਅਤੇ 1771 ਪੰਚਾਂ ਦੀ ਜ਼ਿਮਨੀ ਚੋਣ ਹੋਈ ਸੀ। ਇਸ ਦੌਰਾਨ ਸਰਪੰਚ ਦੀਆਂ 90 ਲਈ ਕੁੱਲ 228 ਉਮੀਦਵਾਰ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚੋਂ 73 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ। ਇਸੇ ਤਰ੍ਹਾਂ ਪੰਚ ਲਈ ਕੁੱਲ 2279 ਉਮੀਦਵਾਰ ਸਾਹਮਣੇ ਆਏ ਸਨ, ਜਿਸ ਵਿੱਚੋਂ 308 ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ। ਇਸ ਤੋਂ ਬਾਅਦ ਰਹਿੰਦੇ 55 ਸਰਪੰਚ ਤੇ 475 ਪੰਚਾਂ ਦੀ ਚੋਣ ਲਈ ਅੱਜ ਵੋਟਿੰਗ ਹੋਈ ਹੈ।

 

Advertisement