ਪੱਤਰ ਪ੍ਰੇਰਕ
ਰਾਏਕੋਟ, 13 ਫਰਵਰੀ
ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਰਾਏਕੋਟ ਤੋਂ ‘ਆਪ’ ਉਮੀਦਵਾਰ ਠੇਕੇਦਾਰ ਹਾਕਮ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਹੈ ਅਤੇ ਉਹ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿਚ ‘ਆਪ’ ਸਰਕਾਰ ਬਣਦੀ ਹੈ ਤਾਂ ਪੰਜਾਬ ਨੂੰ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਤੇ ਮਾਫ਼ੀਆ ਮੁਕਤ ਕੀਤਾ ਜਾਵੇਗਾ। ਸੂਬੇ ਵਿਚ ਸ਼ਾਨਦਾਰ ਸਿਹਤ ਤੇ ਸਿੱਖਿਆ ਸਹੂਲਤਾਂ ਦਿੱਤੀਆਂ ਜਾਣਗੀਆਂ। ਰਾਏਕੋਟ ਤੋਂ ‘ਆਪ’ ਉਮੀਦਵਾਰ ਹਾਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਰਾਏਕੋਟ ਦੇ ਲੋਕਾਂ ਦਾ ਭਰਵਾਂ ਸਾਥ ਮਿਲ ਰਿਹਾ ਹੈ ਤੇ ਉਹ ‘ਆਪ’ ਦੀ ਸਰਕਾਰ ਆਉਣ ’ਤੇ ਇਲਾਕੇ ਦੀ ਹਰ ਮੰਗ ਪੂਰੀ ਕਰਵਾਉਣਗੇ।
ਬਿਹਤਰ ਸਿਹਤ ਅਤੇ ਸਿੱਖਿਆ ਸਹੂਲਤਾਂ ਦਾ ਵਾਅਦਾ
ਮੁੱਲਾਂਪੁਰ ਦਾਖਾ (ਸੰਤੋਖ ਗਿੱਲ): ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਦਾਖਾ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਬਿਹਤਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਕਰਜ਼ਈ ਹੋਏ ਪੰਜਾਬ ਨੂੰ ਇਸ ਦਲਦਲ ’ਚੋਂ ਕੱਢਣ ਦਾ ਇੱਕੋ-ਇੱਕ ਰਾਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਹਲਕ ਦਾਖਾ ਦੇ ਲੋਕਾਂ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਦਾਖਾ ਤੋਂ ‘ਆਪ’ ਉਮੀਦਵਾਰ ਡਾ. ਕੇ.ਐੱਨ.ਐੱਸ ਕੰਗ ਨੇ ਵੀ ਸੰਬੋਧਨ ਕੀਤਾ।