ਰਿਸ਼ਵਤ ਦੇ ਦੋਸ਼ ਹੇਠ ਵਕਫ਼ ਕੁਲੈਕਟਰ ਕਾਬੂ
ਪੰਜਾਬ ਵਿਜੀਲੈਂਸ ਪੰਜਾਬ ਵਕਫ਼ ਬੋਰਡ ਜ਼ੀਰਾ (ਜ਼ਿਲ੍ਹਾ ਫਿਰੋਜ਼ਪੁਰ) ਵਿੱਚ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ 3 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਰੈਂਟ ਕੁਲੈਕਟਰ ਵਕਫ਼ ਬੋਰਡ ਵੱਲੋਂ ਅਲਾਟ ਕੀਤੀ ਜ਼ਮੀਨ ਦਾ...
Advertisement
ਪੰਜਾਬ ਵਿਜੀਲੈਂਸ ਪੰਜਾਬ ਵਕਫ਼ ਬੋਰਡ ਜ਼ੀਰਾ (ਜ਼ਿਲ੍ਹਾ ਫਿਰੋਜ਼ਪੁਰ) ਵਿੱਚ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ 3 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਰੈਂਟ ਕੁਲੈਕਟਰ ਵਕਫ਼ ਬੋਰਡ ਵੱਲੋਂ ਅਲਾਟ ਕੀਤੀ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਕਿਸੇ ਸੀਨੀਅਰ ਅਧਿਕਾਰੀ ਦੇ ਨਾਮ ’ਤੇ 5.40 ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਮੁਲਜ਼ਮ ਪਹਿਲਾਂ ਹੀ ਟੋਕਨ ਮਨੀ ਵਜੋਂ 70 ਹਜ਼ਾਰ ਰੁਪਏ ਲੈ ਚੁੱਕਾ ਸੀ। ਇਸੇ ਤਰ੍ਹਾਂ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ ’ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਜਿਸ ਵਿੱਚ ਕਿਰਾਇਆ ਸ਼ਾਮਲ ਸੀ, ਵੀ ਜਮ੍ਹਾਂ ਕਰਵਾ ਚੁੱਕਾ ਸੀ। ਇਸ ਮਗਰੋਂ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
Advertisement
Advertisement
×

