‘ਯੁੱਧ ਨਸ਼ਿਆਂ ਵਿਰੁੱਧ’: 117 ਤਸਕਰ 7.5 ਕਿਲੋ ਹੈਰੋਇਨ ਸਣੇ ਕਾਬੂ
ਚੰਡੀਗੜ੍ਹ (ਟਨਸ): ਪੰਜਾਬ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਲਗਾਤਾਰ 112ਵੇਂ ਦਿਨ ਸੂਬੇ ਵਿੱਚ ਕਾਰਵਾਈ ਕਰਦਿਆਂ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ...
Advertisement
ਚੰਡੀਗੜ੍ਹ (ਟਨਸ): ਪੰਜਾਬ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਲਗਾਤਾਰ 112ਵੇਂ ਦਿਨ ਸੂਬੇ ਵਿੱਚ ਕਾਰਵਾਈ ਕਰਦਿਆਂ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ ਹੈ। ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ 1300 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 200 ਤੋਂ ਵੱਧ ਟੀਮਾਂ ਨੇ ਸੂਬੇ ਵਿੱਚ 481 ਥਾਵਾਂ ’ਤੇ ਛਾਪੇ ਮਾਰੇ ਗਏ। ਇਸ ਦੌਰਾਨ ਪੁਲੀਸ ਨੇ 501 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਂਦਿਆਂ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
×