‘ਯੁੱਧ ਨਸ਼ਿਆਂ ਵਿਰੁੱਧ’: ਰੋਜ਼ਾਨਾ 157 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਪਹਿਲੀ ਮਾਰਚ ਤੋਂ ਹੁਣ ਤੱਕ ਰੋਜ਼ਾਨਾ 157 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਹਰ ਘੰਟੇ 6 ਤੋਂ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਪੰਜਾਬ ਦੇ...
Advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਪਹਿਲੀ ਮਾਰਚ ਤੋਂ ਹੁਣ ਤੱਕ ਰੋਜ਼ਾਨਾ 157 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਹਰ ਘੰਟੇ 6 ਤੋਂ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਰਾਜ ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲਿਆ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਪਹਿਲੀ ਮਾਰਚ ਤੋਂ ਹੁਣ ਤੱਕ ਸੂਬੇ ਵਿੱਚ 15,671 ਕੇਸ ਦਰਜ ਕਰਕੇ 24,639 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 1020 ਕਿਲੋ ਹੈਰੋਇਨ, 330 ਕਿਲੋ ਅਫ਼ੀਮ, 21 ਟਨ ਭੁੱਕੀ, 14 ਕਿਲੋ ਚਰਸ, 377 ਕਿਲੋ ਗਾਂਜਾ, 6.3 ਕਿਲੋ ਆਈਸੀਈ, 3.3 ਕਿਲੋ ਕੋਕੀਨ, 31.74 ਲੱਖ ਨਸ਼ੇ ਦੀਆਂ ਗੋਲੀਆਂ ਅਤੇ 12.25 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
Advertisement
Advertisement