DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੁੱਧ ਨਸ਼ਿਆਂ ਵਿਰੁੱਧ: ਸਾਲ ’ਚ 36,178 ਕੇਸ ਦਰਜ ਤੇ 51,648 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਇਕ ਸਾਲ ਮੁਕੰਮਲ ਹੋ ਗਿਆ ਹੈ। ਇਸ ਦੌਰਾਨ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਕੇਸ ਦਰਜ ਕਰਕੇ 51,648 ਤਸਕਰਾਂ ਨੂੰ ਗ੍ਰਿਫ਼ਤਾਰ...

  • fb
  • twitter
  • whatsapp
  • whatsapp
Advertisement

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਇਕ ਸਾਲ ਮੁਕੰਮਲ ਹੋ ਗਿਆ ਹੈ। ਇਸ ਦੌਰਾਨ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਕੇਸ ਦਰਜ ਕਰਕੇ 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਪੁਲੀਸ ਨੇ ਰੋਜ਼ਾਨਾ 100 ਕੇਸ ਦਰਜ ਕਰਕੇ 141 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਪੁਲੀਸ ਨੇ 2,277 ਕਿਲੋ ਹੈਰੋਇਨ, 49 ਲੱਖ ਤੋਂ ਵੱਧ ਨਸ਼ੀਲੀ ਗੋਲੀਆਂ ਤੇ ਕੈਪਸੂਲ ਅਤੇ ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਨੇ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਸੈਂਕੜੇ ਜਾਇਦਾਦਾਂ ਨੂੰ ਢਾਹ ਦਿੱਤਾ ਹੈ।

ਪਿਛਲੀਆਂ ਸਰਕਾਰਾਂ ਨੇ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ: ਮਾਨ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ‘ਆਪ’ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਧੰਦੇ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਹਿਯੋਗ ਨਾਲ ਜਨ ਲਹਿਰ ਵਿੱਚ ਬਦਲਣ ਲਈ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਹੈ, ਜਿਸ ਨਾਲ ਨਸ਼ਿਆਂ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਰਿਹਾ।

Advertisement

Advertisement
×