ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਥਾਣਾ ਘੱਲ ਖ਼ੁਰਦ ਦੀ ਪੁਲੀਸ ਨੇ 15 ਕਿਲੋ 700 ਗ੍ਰਾਮ ਹੈਰੋਇਨ ਸਣੇ ਇੱਕ ਮੁਲਜ਼ਮ ਨੁੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਰਮੇਸ਼ ਕੁਮਾਰ ਜੋ ਕਿ ਪਿੰਡ ਮੋਹਕਮ ਖ਼ਾਂ ਵਾਲਾ ਦਾ ਰਹਿਣ ਵਾਲਾ ਹੈ ਪਿਛਲੇ ਲੰਮੇ ਸਮੇਂ ਤੋਂ ਇਸ ਧੰਦੇ ਵਿੱਚ ਸ਼ਾਮਲ ਸੀ।
ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੁੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਦੂਜੇ ਜ਼ਿਲ੍ਹਿਆਂ ਤੋਂ ਵੱਡੇ ਪੱਧਰ 'ਤੇ ਹੈਰੋਇਨ ਲਿਆ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਪਲਾਈ ਕਰਦਾ ਸੀ। ਪੁਲੀਸ ਨੁੂੰ ਜਾਣਕਾਰੀ ਮਿਲੀ ਸੀ ਕਿ ਚਿੱਟੇ ਰੰਗ ਦੀ ਸਵਿਫ਼ਟ ਕਾਰ (ਐੱਚਆਰ 26 ਬੀਪੀ 8555) ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਭਰ ਕੇ ਪਿੰਡ ਸੋਢੀ ਨਗਰ ਵਿਖੇ ਸੋਢੀਆਂ ਦੇ ਅਕਾਲ ਸਹਾਏ ਫਾਰਮ ਦੇ ਸਾਹਮਣੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਸ ’ਤੇ ਪੁਲੀਸ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੁੂੰ ਕਾਬੂ ਕੀਤਾ ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ, ਜਿਸਨੁੂੰ ਕਿ ਮੁਲਜ਼ਮ ਨੇ ਥੈਲੀਆਂ ਵਿੱਚ ਪੈਕ ਕੀਤਾ ਹੋਇਆ ਸੀ। ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ।
ਹੋਰ ਖ਼ਬਰਾਂ ਪੜ੍ਹੋ:ਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ