ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਯੁੱਧ ਨਸ਼ੇ ਵਿਰੁੱਧ’: 132 ਨਸ਼ਾ ਤਸਕਰਾਂ ਤੋਂ ਕਿਲੋ ਤੋਂ ਵੱਧ ਹੈਰੋਇਨ ਬਰਾਮਦ

87 ਹਜ਼ਾਰ ਰੁਪਏ ਦੀ ਡਰੱਗ ਮਨੀ ਜ਼ਬਤ; 67 ਨਸ਼ੇੜੀਆਂ ਨੂੰ ਇਲਾਜ ਲਈ ਰਾਜ਼ੀ ਕੀਤਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 19 ਜੂਨ

Advertisement

ਪੰਜਾਬ ਪੁਲੀਸ ਸ਼ੁਰੂ ਕੀਤੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਲਗਾਤਾਰ 110ਵੇਂ ਦਿਨ ਕਾਰਵਾਈ ਕਰਦਿਆਂ ਸੂਬੇ ਵਿੱਚੋਂ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਪੁਲੀਸ ਨੇ 110 ਦਿਨਾਂ ਵਿੱਚ 18,236 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕੀਤਾ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਅੱਜ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲੀਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲੀਸ ਟੀਮਾਂ ਨੇ ਪੰਜਾਬ ਵਿੱਚ 544 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 571 ਮਸ਼ਕੂਕਾਂ ਦੀ ਤਲਾਸ਼ੀ ਲਈ ਅਤੇ 132 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪੁਲੀਸ ਨੇ ਪੰਜਾਬ ਵਿੱਚ 100 ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੁਲੀਸ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਪਹਿਲਕਦਮੀ ਕਰਦਿਆਂ 67 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਇਲਾਜ ਲਈ ਰਾਜ਼ੀ ਕੀਤਾ ਹੈ।

Advertisement