ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਵੱਲੋਂ 86 ਨਸ਼ਾ ਤਸਕਰ ਗ੍ਰਿਫ਼ਤਾਰ

393 ਥਾਵਾਂ ’ਤੇ ਛਾਪਿਆਂ ਦੌਰਾਨ 1.5 ਕਿਲੋਗ੍ਰਾਮ ਹੈਰੋਇਨ ਤੇ 45,700 ਦੀ ਡਰੱਗ ਮਨੀ ਬਰਾਮਦ
Advertisement

ਪੰਜਾਬ ਪੁਲੀਸ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਸੂਬੇ ਭਰ ਵਿੱਚ 140ਵੇਂ ਦਿਨ ਲਗਾਤਾਰ ਕਾਰਵਾਈ ਜਾਰੀ ਰੱਖੀ। ਅੱਜ ਪੁਲੀਸ ਨੇ ਸੂਬੇ ਵਿੱਚ 393 ਥਾਵਾਂ ’ਤੇ ਛਾਪੇ ਮਾਰ ਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ ਪੁਲੀਸ ਨੇ 140 ਦਿਨਾਂ ਵਿੱਚ ਕੁੱਲ 22,626 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਸੂਬੇ ਵਿੱਚ 81 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 180 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ਵਿੱਚ 393 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ 434 ਮਸ਼ਕੂਕਾਂ ਦੀ ਤਲਾਸ਼ੀ ਲਈ ਅਤੇ 86 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਖ਼ਿਲਾਫ਼ ਪੰਜਾਬ ਭਰ ਵਿੱਚ 64 ਕੇਸ ਦਰਜ ਕੀਤੇ ਗਏ ਹਨ।

ਇਸ ਦੇ ਨਾਲ ਹੀ ਪੁਲੀਸ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਬਾਹਰ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਨਸ਼ਾ ਖ਼ਤਮ ਹੋਣ ਤੱਕ ਇਹ ਕਾਰਵਾਈ ਜਾਰੀ ਰਹੇਗੀ।

Advertisement

Advertisement