ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ’ਚ 205 ਦਿਨਾਂ ਵਿੱਚ 30,500 ਤੋਂ ਵੱਧ ਤਸਕਰ ਗ੍ਰਿਫ਼ਤਾਰ 

ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪਿਛਲੇ 205 ਦਿਨਾਂ ਵਿੱਚ ਪੰਜਾਬ ਭਰ ਵਿੱਚ 30,500 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਪੰਜਾਬ ਵਿੱਚੋਂ ਨਸ਼ਿਆਂ ਦੀ...
Advertisement
ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪਿਛਲੇ 205 ਦਿਨਾਂ ਵਿੱਚ ਪੰਜਾਬ ਭਰ ਵਿੱਚ 30,500 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਈ 'ਯੁੱਧ ਨਸ਼ਿਆ ਵਿਰੁੱਧ' ਨੇ ਸੋਮਵਾਰ ਨੂੰ 205 ਦਿਨ ਪੂਰੇ ਕੀਤੇ।
ਪੰਜਾਬ ਪੁਲੀਸ ਨੇ ਸੋਮਵਾਰ ਨੂੰ 395 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 59  ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ 205 ਦਿਨਾਂ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ।
74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,100 ਤੋਂ ਵੱਧ ਪੁਲੀਸ ਮੁਲਾਜ਼ਮਾਂ ਸਮੇਤ 150 ਤੋਂ ਵੱਧ ਟੀਮਾਂ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਇਹ ਛਾਪੇਮਾਰੀ ਕੀਤੀ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਕੁਝ ਡਰੱਗ ਮਨੀ ਬਰਾਮਦ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ। ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (EDP) - ਲਾਗੂ ਕੀਤੀ ਹੈ। ਪੀਟੀਆਈ
Advertisement
Show comments