ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੰਬਿਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਿਤ ਮਾਮਲਿਆਂ ਦੇ ਨਬਿੇੜੇ ਲਈ ਸ਼ਨਿਚਰਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟਰੈਕ ਖੋਲ੍ਹ ਕੇ ਰੱਖਣ| ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ| ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕਿ੍ਤ ਕੰਪਨੀ ‘ਸਮਾਰਟ ਚਿੱਪ’ ਨੂੰ ਡਰਾਈਵਿੰਗ ਲਾਇਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਿਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੱਤੇ।