DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਾਰਿਸ ਪੰਜਾਬ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੋਣ ਕਮਿਸ਼ਨ ਖ਼ਿਲਾਫ਼ ਇਤਰਾਜ਼ ਦਰਜ ਕਰਾਇਆ

  • fb
  • twitter
  • whatsapp
  • whatsapp
featured-img featured-img
ਅਕਾਲੀ ਦਲ ਵਾਰਿਸ ਪੰਜਾਬ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਾ ਹੋਇਆ।
Advertisement

ਅਕਾਲੀ ਦਲ ਵਾਰਿਸ ਪੰਜਾਬ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਰਜਿਸਟ੍ਰੇਸ਼ਨ ’ਚ ਦੇਰ ਕਰਨ ’ਤੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਇਤਰਾਜ਼ ਦਰਜ ਕਰਾਇਆ। ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਲੀਮੈਂਟ ਬੋਰਡ ਦੇ ਕਨਵੀਨਰ ਕਾਬਲ ਸਿੰਘ ਦੀ ਅਗਵਾਈ ’ਚ ਵਫ਼ਦ ਨੇ ਰਾਜਪਾਲ ਤੋਂ ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਉੱਤੇ ਹੋਏ ਨਜਾਇਜ਼ ਸਿਆਸੀ ਕਬਜ਼ੇ ਹਟਾਉਣ ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਵਿਧਾਇਕ ਇਆਲ਼ੀ ਨੇ ਮੁਲਾਕਾਤ ਮਗਰੋਂ ਕਿਹਾ ਕਿ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਹਵਾਲੇ ਨਾਲ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ’ਚ ਦੇਰੀ ਕੀਤੀ ਜਾ ਰਹੀ ਹੈ। ਪਾਰਟੀ ਨੇ ਸ਼ੁਰੂ ਤੋਂ ਹੁਣ ਤੱਕ ਕੋਈ ਵੀ ਅਜਿਹੀ ਗਤੀਵਿਧੀ ਨਹੀਂ ਕੀਤੀ ਜੋ ਦੇਸ਼ ਵਿਰੋਧੀ ਹੋਣ ਦੀ ਗਵਾਹੀ ਭਰਦੀ ਹੋਵੇ। ਅਸਲ ’ਚ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਨੂੰ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਸਿਆਸੀ ਖ਼ਤਰਾ ਮਹਿਸੂਸ ਹੋ ਰਿਹਾ ਹੈ ਜਿਸ ਕਰਕੇ ਜਾਣਬੁੱਝ ਕੇ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ। ਚੋਣਾਂ ਲੜ ਕੇ ਬਣੇ ਪਾਰਟੀ ਦੇ ਦੋ ਸੰਸਦ ਮੈਂਬਰ ਅਤੇ ਇੱਕ ਵਿਧਾਇਕ ਮੌਜੂਦ ਹਨ, ਜਿਸ ਕੌਮ ਅਤੇ ਸੂਬੇ ਨੇ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਅੱਜ ਉਨ੍ਹਾਂ ਤੋਂ ਹੀ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦਾ ਹਵਾਲਾ ਦੇ ਕੇ ਬੇਬੁਨਿਆਦ ਸਵਾਲ ਖੜ੍ਹੇ ਕੀਤੇ ਜਾ ਰਹੇ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਧ ਧੱਕਾ ਅਤੇ ਬੇਇਨਸਾਫ਼ੀ ਵੀ ਸਿੱਖ ਕੌਮ ਅਤੇ ਪੰਜਾਬ ਨਾਲ ਹੋਈ। ਪੰਜਾਬ ਤੋਂ ਪਾਣੀ, ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕੇ ਖੋਹੇ ਗਏ। ਦੇਸ਼ ਨੂੰ ਹਰੀ ਕ੍ਰਾਂਤੀ ਦੇ ਨਾਮ ਹੇਠ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਰਿਹਾ। ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਕਾਨੂੰਨ ਹੇਠ ਹੀ ਬੇਇਨਸਾਫ਼ੀ ਹੈ। ਇਆਲ਼ੀ ਨੇ ਸੀ ਬੀ ਆਈ ਜਾਂਚ ਦੇ ਹੁਕਮਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ।

Advertisement
Advertisement
×