DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Patti Firing Incident: ਵਾਰਿਸ ਪੰਜਾਬ ਲਈ ਵੋਟਾਂ ਮੰਗਣ ’ਤੇ ਗੋਲੀ ਚੱਲੀ

ਦੋਵੇਂ ਧਿਰਾਂ ਦੇ ਛੇ ਮੈਂਬਰ ਜ਼ਖ਼ਮੀ; ਪੁਲੀਸ ਵੱਲੋਂ ਕੇਸ ਦਰਜ

  • fb
  • twitter
  • whatsapp
  • whatsapp
featured-img featured-img
ਸਿਵਲ ਹਸਪਤਾਲ ਵਿੱਚ ਜ਼ੇਰੇ-ਇਲਾਜ ਪੀੜਤ।
Advertisement

Patti Firing Incident: ਇੱਥੋਂ ਦੇ ਪਿੰਡ ਉਬੋਕੇ ਵਿੱਚ ਮੇਲੇ ਦੌਰਾਨ ਪੁਰਾਣੀ ਰੰਜਿਸ਼ ਕਾਰਨ ਦੋ ਧੜਿਆਂ ਨੇ ਇਕ-ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਦੋਵੇਂ ਧਿਰਾਂ ਦੇ ਲਗਪਗ ਛੇ ਮੈਂਬਰ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਕਾਰਨ ਪਿੰਡ ਉਬੋਕੇ ਦੇ ਗੁਰਦੁਆਰਾ ਅੰਦਰ ਧਾਰਮਿਕ ਮੇਲੇ ਦੀ ਸਟੇਜ ਤੋਂ ਹਰਪ੍ਰੀਤ ਸਿੰਘ ਬਾਹਮਣੀਵਾਲਾ ਨੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ, ਜਿਸ ਦਾ ਵਿਰੋਧ ਜਗਦੀਪ ਸਿੰਘ ਜੱਗਾ ਉਬੋਕੇ ਦੇ ਧੜੇ ਵੱਲੋਂ ਕੀਤਾ ਗਿਆ। ਦੋਵਾਂ ਧਿਰਾਂ ਵਿਚਕਾਰ ਆਪਸੀ ਤਕਰਾਰ ਹੋਣ ਤੋਂ ਬਾਅਦ ਗੋਲੀਆਂ ਚੱਲਣ ਦੀ ਘਟਨਾ ਵਾਪਰ ਗਈ।

ਇਸ ਸਬੰਧੀ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਹਰਪ੍ਰੀਤ ਸਿੰਘ ਬਾਹਮਣੀ ਵਾਲਾ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਪਿੰਡ ਉਬੋਕੇ ਦੇ ਧਾਰਮਿਕ ਮੇਲੇ ਵਿੱਚ ਗਿਆ ਸੀ ਜਿੱਥੇ ਜਗਦੀਪ ਸਿੰਘ ਜੱਗਾ ਉਬੋਕੇ ਧਿਰ ਵੱਲੋਂ ਉਨ੍ਹਾਂ ਨਾਲ ਝਗੜਾ ਕਰ ਕੇ ਗੋਲੀਆਂ ਮਾਰੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦੀ ਧਿਰ ਦੇ ਪੰਜ ਮੈਂਬਰ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਪੱਟੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਹਰਪ੍ਰੀਤ ਸਿੰਘ ਬਾਹਮਣੀਵਾਲਾ ਅਤੇ ਜਗਦੀਪ ਸਿੰਘ ਜੱਗਾ ਉਬੋਕੇ ਧੜੇ ਦਰਮਿਆਨ ਰੰਜਿਸ਼ ਚੱਲਦੀ ਆ ਰਹੀ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਪੱਟੀ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਪ੍ਰੀਤ ਸਿੰਘ ਬਾਹਮਣੀਵਾਲਾ ਵੱਲੋਂ ਸਿਆਸੀ ਰੈਲੀ ਕੀਤੀ ਗਈ ਸੀ ਜਿਸ ਤੋਂ ਬਾਅਦ ਜੱਗਾ ਉਬੋਕੇ ਧੜੇ ਵੱਲੋਂ ਵਾਰਿਸ ਪੰਜਾਬ ਦੇ ਆਗੂ ਹਰਪ੍ਰੀਤ ਸਿੰਘ ’ਤੇ ਔਰਤਾਂ ਦੇ ਜਿਨਸੀ ਸੋਸ਼ਣ ਦੇ ਇਲਜ਼ਾਮ ਲਗਾਏ ਗਏ ਸਨ। ਇਸ ਘਟਨਾ ’ਚ ਜੱਗਾ ਉਬੋਕੇ ਧੜੇ ਦੇ ਵੀ ਕੁਝ ਵਿਅਕਤੀ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲੀਸ ਸਬ-ਡਿਵੀਜ਼ਨ ਪੱਟੀ ਦੇ ਅਧਿਕਾਰੀ ਰਵੀਸ਼ੇਰ ਸਿੰਘ ਦੱਸਿਆ ਕਿ ਦੋਵਾਂ ਧਿਰਾਂ ਦੇ ਲਗਪਗ ਛੇ ਮੈਂਬਰ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੇਸ ਕਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
×