ਪੱਤਰ ਪ੍ਰੇਰਕ
ਪਠਾਨਕੋਟ, 10 ਜੂਨ
ਪੰਜਾਬ ਸਰਕਾਰ ਵੱਲੋਂ ਖੁਰਾਕ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ’ਤੇ ਨਿੱਘਾ ਸਵਾਗਤ ਕੀਤਾ। ਉਪਰੰਤ ਰਾਸ਼ਟਰਪਤੀ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋ ਗਏ। ਇਸ ਮੌਕੇ ਜਲੰਧਰ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਐੱਸਐੱਸਪੀ ਅਰੁਣ ਸੈਣੀ ਮੌਜੂਦ ਸਨ।