DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੇਲ੍ਹ ’ਚ ਬੰਦ ਕਿਸਾਨਾਂ ਦੀ ਰਿਹਾਈ ਲਈ ਉਗਰਾਹਾਂ ਦੀ ਸਰਕਾਰ ਨੂੰ ਚਿਤਾਵਨੀ

ਸਰਕਾਰ ਨੂੰ 14 ਫਰਵਰੀ ਤੱਕ ਦਾ ਦਿੱਤਾ ਸਮਾਂ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿਖੇ ਮੀਡੀਆ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਬੀਕੇਯੂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਸੂਬਾ ਕਮੇਟੀ ਆਗੂ।ਫੋਟੋ; ਬੱਲੀ
Advertisement

ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸਰਕਾਰ ਅਤੇ ਬਠਿੰਡਾ ਪ੍ਰਸ਼ਾਸਨ ਵਾਰ-ਵਾਰ ਵਾਅਦੇ ਕਰਕੇ ਮੁੱਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ (ਬਲਦੇਵ ਸਿੰਘ ਅਤੇ ਸ਼ਗਨਦੀਪ ਸਿੰਘ) ਨੂੰ ਰਿਹਾਅ ਕਰਾਉਣ ਲਈ ਹੁਣ ਸਰਕਾਰ ਨੂੰ 14 ਫ਼ਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਉਗਰਾਹਾਂ ਨੇ ਦੋਸ਼ ਲਾਇਆ ਕਿ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਕਿਸਾਨਾਂ 'ਤੇ ਲਾਠੀਚਾਰਜ ਕਰ ਰਹੀ ਹੈ ਅਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 14 ਤਾਰੀਖ਼ ਤੱਕ ਕਿਸਾਨ ਰਿਹਾਅ ਨਾ ਕੀਤੇ ਗਏ, ਤਾਂ ਜਥੇਬੰਦੀ ਕੋਈ ਵੱਡਾ ਕਦਮ ਚੁੱਕੇਗੀ।

Advertisement

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ 'ਤੇ ਦਰਜ ਕੀਤੇ ਪੁਲੀਸ ਕੇਸ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਮੁਤਾਬਕ ਇਹ ਆਗੂ ਸਕੂਲਾਂ ਵਿੱਚ ਭ੍ਰਿਸ਼ਟਾਚਾਰ ਅਤੇ ਜ਼ਮੀਨਾਂ ਬਚਾਉਣ ਦੀ ਲੜ੍ਹਾਈ ਲੜ੍ਹ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ।

Advertisement

Advertisement
×