DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੜਿੰਗ ਵੱਲੋਂ ਗੜੇਮਾਰੀ ਵਾਲੇ ਖੇਤਰ ਦਾ ਦੌਰਾ

ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸਾਨਾਂ ਦੀ ਬਾਂਹ ਫੜਨ ਦੀ ਕੀਤੀ ਅਪੀਲ

  • fb
  • twitter
  • whatsapp
  • whatsapp
featured-img featured-img
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ ਨਾਲ਼ ਗੱਲਬਾਤ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਮਨੋਜ ਸ਼ਰਮਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਗੋਨਿਆਣਾ ਬਲਾਕ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਹਾਲ ਹੀ ਵਿੱਚ ਹੋਈ ਗੜੇਮਾਰੀ ਅਤੇ ਤੇਜ਼ ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਇਸ ਦੌਰਾਨ ਰਾਜਾ ਵੜਿੰਗ ਵਲੋਂ ਮਹਿਮਾ ਸਰਕਾਰੀ, ਕੋਠੇ ਲਾਲ ਸਿੰਘ ਵਾਲੇ, ਕਿਲੀ ਨਿਹਾਲ ਸਿੰਘ, ਅਬਲੂ ਆਦਿ ਅੱਧੀ ਦਰਜਨ ਪਿੰਡਾਂ ਦੇ ਪੀੜਤ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦਾ ਦੁੱਖ ਸੁਣਿਆ। ਉਨ੍ਹਾਂ ਨਾਲ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸਾਬਕਾ ਯੂਥ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਸੀਨੀਅਰ ਕਾਂਗਰਸ ਆਗੂ ਭੁਪਿੰਦਰ ਸਿੰਘ ਗੋਰਾ, ਅਵਤਾਰ ਸਿੰਘ ਬਰਾੜ, ਐਡਵੋਕੇਟ ਰਣਧੀਰ ਸਿੰਘ ਧੀਰਾ, ਸੁਖਪ੍ਰੀਤ ਕੌਰ ਮਹਿਮਾ ਮੌਜੂਦ ਰਹੇ।

Advertisement

ਦੌਰੇ ਦੌਰਾਨ ਉਨ੍ਹਾਂ ਅੱਧੀ ਦਰਜਨ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਕਿਸਾਨਾਂ ਨੇ ਦੱਸਿਆ ਕਿ ਇਸ ਖੇਤਰ ਵਿਚ ਹਜ਼ਾਰਾਂ ਏਕੜ ਫਸਲ ਗੜੇਮਾਰੀ ਭਾਰੀ ਨੁਕਸਾਨ ਪੁੱਜਾ ਹੈ। ਸਬਜ਼ੀਆਂ, ਹਰੇ ਚਾਰੇ ਸਮੇਤ ਸਰ੍ਹੋਂ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਹੋ ਗਈ ਹੈ। ਇਸ ਮੌਕੇ ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਮੰਗ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

Advertisement

Advertisement
×