ਵੜਿੰਗ ਦੀ ਟਿੱਪਣੀ: ਕੌਮੀ ਐੱਸ ਸੀ ਕਮਿਸ਼ਨ ਨੇ ਰਿਪੋਰਟ ਮੰਗੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਾਮਲੇ ’ਚ ਅੱਜ ਕੌਮੀ ਐੱਸ ਸੀ ਕਮਿਸ਼ਨ ਨੇ ਦਖ਼ਲ ਦੇ ਦਿੱਤਾ ਹੈ। ਕੌਮੀ ਐੱਸ...
Advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਾਮਲੇ ’ਚ ਅੱਜ ਕੌਮੀ ਐੱਸ ਸੀ ਕਮਿਸ਼ਨ ਨੇ ਦਖ਼ਲ ਦੇ ਦਿੱਤਾ ਹੈ। ਕੌਮੀ ਐੱਸ ਸੀ ਕਮਿਸ਼ਨ ਨੇ ਰਾਜਾ ਵੜਿੰਗ ਦੀ ਟਿੱਪਣੀ ਸਬੰਧੀ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਨੂੰ ਨੋਟਿਸ ਜਾਰੀ ਕਰਦਿਆਂ ਸੱਤ ਦਿਨਾਂ ਵਿੱਚ ਮਾਮਲੇ ਦੀ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਕੌਮੀ ਐੱਸਸੀ ਕਮਿਸ਼ਨ ਨੇ ਇਹ ਕਾਰਵਾਈ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਦੀ ਸ਼ਿਕਾਇਤ ’ਤੇ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਰਿਟਰਨਿੰਗ ਅਫਸਰ ਤਰਨ ਤਾਰਨ ਵੱਲੋਂ ਪੇਸ਼ ਕੀਤੀ ਰਿਪੋਰਟ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੂੰ 6 ਨਵੰਬਰ ਨੂੰ ਤਲਬ ਕੀਤਾ ਹੈ।
Advertisement
Advertisement
