DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ ਕੂਚ ਕਰ ਰਹੇ ਅਧਿਆਪਕਾਂ ’ਤੇ ਪਾਣੀ ਦੀਆਂ ਬੁਛਾੜਾਂ

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਸਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਦੇ ਮੈਂਬਰ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਨਿਵਾਸ ਵੱਲ ਕੂਚ ਕਰ ਰਹੇ ਅਧਿਆਪਕਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰਦੀ ਹੋਈ ਚੰਡੀਗੜ੍ਹ ਪੁਲੀਸ।
Advertisement

ਕਰਮਜੀਤ ਸਿੰਘ ਚਿੱਲਾ

ਸਪੈਸ਼ਲ ਕਾਡਰ ਅਧਿਆਪਕ ਫਰੰਟ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਕਰ ਰਹੇ ਅਧਿਆਪਕਾਂ ’ਤੇ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਪੁਲੀਸ ਨੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਬੈਰੀਕੇਡ ਅਤੇ ਕੰਡਿਆਲੀ ਤਾਰ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਅਧਿਆਪਕਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣਾ ਚਾਹਿਆ ਤਾਂ ਪੁਲੀਸ ਨੇ ਜਲ ਤੋਪਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ। ਇਸ ਕਾਰਵਾਈ ਦੌਰਾਨ ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥ ਗਈਆਂ ਅਤੇ ਕੁਝ ਅਧਿਆਪਕ ਜ਼ਖ਼ਮੀ ਵੀ ਹੋਏ।

Advertisement

ਇਸ ਤੋਂ ਪਹਿਲਾਂ ਅਧਿਆਪਕਾਂ ਨੇ ਮੁਹਾਲੀ ਦੇ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ, ਜਦੋਂ ਮੁਹਾਲੀ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਪੇਅ ਸਕੇਲ ਅਤੇ ਸੀ ਐੱਸ ਆਰ (ਸਿਵਲ ਸਰਵਿਸਿਜ਼ ਰੂਲਜ਼) ਲਾਗੂ ਕਰਨ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਤਾਂ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਵੱਲ ਕੂਚ ਕਰ ਦਿੱਤਾ।

Advertisement

ਫਰੰਟ ਦੇ ਆਗੂਆਂ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੁਹਾਲੀ ਧਰਨੇ ’ਚ ਆ ਕੇ 12,700 ਅਧਿਆਪਕਾਂ ਨੂੰ ਪੂਰੀ ਤਨਖ਼ਾਹ ’ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਸਿਰਫ਼ ਦੁੱਗਣੀ ਤਨਖ਼ਾਹ ਕਰ ਕੇ ਹੀ ਰੈਗੂਲਰ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚਾਰ ਸਾਲ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਦੇਣ ਸਮੇਤ ਸੀ ਐੱਸ ਆਰ ਰੂਲ ਲਾਗੂ ਕੀਤੇ ਜਾਣ। ਮੁਹਾਲੀ ਪ੍ਰਸ਼ਾਸਨ ਵੱਲੋਂ ਅਧਿਆਪਕ ਆਗੂਆਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਉਹ ਦੁਬਾਰਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

Advertisement
×