ਭਾਖੜਾ ਵਿੱਚ ਪਾਣੀ ਦਾ ਪੱਧਰ 1606 ਫੁੱਟ ਹੋਇਆ
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1605.86 ਫੁੱਟ ਰਿਕਾਰਡ ਕੀਤਾ ਗਿਆ ਹੈ ਜਦੋਂਕਿ ਭਾਖੜਾ ਤੋਂ ਨੰਗਲ ਡੈਮ ਨੂੰ 22,802 ਕਿਊਸਿਕ ਪਾਣੀ ਛੱਡਿਆ ਗਿਆ ਹੈ। ਬੀਬੀਐੱਮਬੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12,500 ਕਿਊਸਿਕ...
Advertisement
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1605.86 ਫੁੱਟ ਰਿਕਾਰਡ ਕੀਤਾ ਗਿਆ ਹੈ ਜਦੋਂਕਿ ਭਾਖੜਾ ਤੋਂ ਨੰਗਲ ਡੈਮ ਨੂੰ 22,802 ਕਿਊਸਿਕ ਪਾਣੀ ਛੱਡਿਆ ਗਿਆ ਹੈ। ਬੀਬੀਐੱਮਬੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12,500 ਕਿਊਸਿਕ ਜਦਕਿ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10,150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 5,500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਖੜਾ ਡੈਮ ਵਿੱਚ 1680 ਫੁੱਟ ਤੱਕ ਪਾਣੀ ਜਮ੍ਹਾਂ ਕੀਤਾ ਜਾ ਸਕਦਾ ਹੈ। ਜੇ ਇਸ ਤੋਂ ਵੱਧ ਪਾਣੀ ਆਉਂਦਾ ਹੈ ਤਾਂ ਡੈਮ ਦੇ ਚਾਰ ਗੇਟ ਖੋਲ੍ਹ ਦਿੱਤੇ ਜਾਂਦੇ ਹਨ। ਗੇਟ ਖੋਲ੍ਹਣ ਮਗਰੋਂ ਪੰਜਾਬ ਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਜਾਂਦੇ ਹਨ।
Advertisement
Advertisement