ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੈਮਾਂ ’ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ

24 ਘੰਟ ਕੰਮ ਕਰਨ ਵਾਲੇ ਕੰਟਰੋਲ ਰੂਮ ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਕਰਨਗੇ ਨਿਗਰਾਨੀ
Advertisement

ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਇਸ ਲਈ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਨਗੇ ਅਤੇ ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਰਿਆਵਾਂ ਅਤੇ ਡਰੇਨੇਜ ਦੀ ਅਸਲ-ਸਮੇਂ ਦੀ ਨਿਗਰਾਨੀ ਜਾਰੀ ਹੈ।

ਵੀਰਵਾਰ ਤੱਕ ਤਿੰਨਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਭਾਵੇਂ ਸੁਰੱਖਿਅਤ ਹੱਦ ਦੇ ਅੰਦਰ ਹੈ, ਪਰ ਹੌਲੀ-ਹੌਲੀ ਵੱਧ ਰਿਹਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,637.4 ਫੁੱਟ (1,680 ਫੁੱਟ ਵੱਧ ਤੋਂ ਵੱਧ ਇਹ ਸੰਭਾਲ ਸਕਦਾ ਹੈ), ਪੌਂਗ ਡੈਮ 1,373.08 ਫੁੱਟ (ਵੱਧ ਤੋਂ ਵੱਧ ਇਹ 1,390 ਫੁੱਟ ਰੱਖ ਸਕਦਾ ਹੈ), ਅਤੇ ਰਣਜੀਤ ਸਾਗਰ ਡੈਮ ਵਿੱਚ 1,694.64 ਫੁੱਟ (ਵੱਧ ਤੋਂ ਵੱਧ ਇਹ 1,731.55 ਫੁੱਟ) ਹੈ।

Advertisement

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰਾਂ ਨੂੰ ਸੁਚੇਤ ਰਹਿਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾਣ। ਅਧਿਕਾਰੀ ਨੇ ਕਿਹਾ, ‘‘ਹਰੇਕ ਕੰਟਰੋਲ ਰੂਮ ਇੱਕ ਜੂਨੀਅਰ ਇੰਜਨੀਅਰ ਦੀ ਨਿਗਰਾਨੀ ਹੇਠ ਕੰਮ ਕਰ ਰਿਹਾ ਹੈ।’’

Advertisement
Tags :
#DamWaterLevel#FloodAlert#FloodMonitoring#PongDam#RanjitSagarDamBhakraDamDisasterManagementPunjabFloodsPunjabGovernmentPunjabRains
Show comments