ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ; ਲੋਕਾਂ ਦੇ ਸੂਤੇ ਸਾਹ

ਵਿਭਾਗਾਂ ਦੀਆਂ ਟੀਮਾਂ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ
ਸਥਿਤੀ ਦਾ ਜਾਇਜ਼ਾ ਲੈਂਦੀ ਹੋਈ ਐੱਨਡੀਆਰਐੱਫ ਦੀ ਟੀਮ।
Advertisement
ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਰਿਹਾ, ਜਿਸ ਕਾਰਨ ਸਰਹੱਦ ’ਤੇ ਵਸੇ ਲੋਕ ਫਿਕਰਮੰਦ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਆਰਡੀਐੱਫ ਟੀਮ ਵੱਲੋਂ ਸਰਹੱਦੀ ਪਿੰਡਾਂ ’ਚ ਮੌਕ ਡਰਿੱਲ ਕੀਤੀ ਜਾ ਰਹੀ ਹੈ।

ਸਰਹੱਦੀ ਪਿੰਡ ਢਾਣੀ ਸੱਦਾ ਦੇ ਰਹਿਣ ਵਾਲੇ ਸੋਨੂੰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਨਾਲ ਲਗਦੇ ਖੇਤਾਂ ਵਿੱਚ ਜਿੱਥੇ ਇੱਕ ਪਾਸੇ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਉੱਥੇ ਹੀ ਕਈ ਏਕੜ ਮੂੰਗੀ ਦੀ ਫ਼ਸਲ ਵੀ ਤਬਾਹ ਹੋ ਗਈ। ਜੇਕਰ ਇਸੇ ਤਰ੍ਹਾਂ ਪਾਣੀ ਦੇ ਪੱਧਰ ਵਿੱਚ ਮੁਸਲਸਲ ਇਜ਼ਾਫ਼ਾ ਹੁੰਦਾ ਰਿਹਾ ਤਾਂ ਸੈਂਕੜੇ ਏਕੜ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਦੋ ਪਾਸਿਓਂ ਪਾਕਿਸਤਾਨ ਅਤੇ ਤੀਜੇ ਪਾਸੇ ਸਤਲੁਜ ਦਰਿਆ ਨਾਲ ਘਿਰੇ ਸਰਹੱਦੀ ਪਿੰਡ ਮੁਹਾਰ ਦੇ ਵਸਨੀਕ ਸੰਮਣ ਸਿੰਘ ਨੇ ਵੀ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ।

Advertisement

ਪਿੰਡ ਮਹਾਤਮ ਨਗਰ ਦੀ ਪਰਮਿੰਦਰ ਕੌਰ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ੍ਹ ਕਾਰਨ ਉਨ੍ਹਾਂ ਦੇ ਸਰਹੱਦੀ ਖੇਤਰ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਸੀ ਅਤੇ ਘਰ ਢਹਿ-ਢੇਰੀ ਹੋ ਗਏ ਸਨ, ਜਿਸ ਦਾ ਮੁਆਵਜ਼ਾ ਅੱਜ ਤੱਕ ਨਹੀਂ ਮਿਲਿਆ। ਦੂਜੇ ਪਾਸੇ ਸਰਹੱਦੀ ਲੋਕਾਂ ਦੀ ਸਾਰ ਲੈਣ ਪਹੁੰਚੇ ਸੀਪੀਆਈ ਦੇ ਬਲਾਕ ਸਮਿਤੀ ਮੈਂਬਰ ਸ਼ਬੇਗ ਝੰਗੜਭੈਣੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਿਤੀ ਜਾਣ ਕੇ ਸਰਹੱਦੀ ਖੇਤਰ ਦੇ ਲੋਕਾਂ ਤੇ ਉਨ੍ਹਾਂ ਦੇ ਪਸ਼ੂਆਂ ਦੇ ਸੁਰੱਖਿਅਤ ਜਗ੍ਹਾ ’ਤੇ ਪਹੁੰਚਣ ਲਈ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ।

ਉਧਰ ਡਰੇਨਜ਼ ਵਿਭਾਗ ਦੀ ਟੀਮ ਨੇ ਵੀ ਪਿੰਡ ਦਾ ਦੌਰਾ ਕੀਤਾ। ਟੀਮ ਨੇ ਕਿਹਾ ਕਿ ਫਿਲਹਾਲ ਡੈਮਾਂ ਤੋਂ ਸਤਲੁਜ ਵਿੱਚ ਪਾਣੀ ਨਹੀਂ ਆ ਰਿਹਾ ਹੈ ਅਤੇ ਇਹ ਬਰਸਾਤੀ ਪਾਣੀ ਹੈ। ਮੁਹਾਰ ਜਮਸ਼ੇਰ ਪਿੰਡ ਵਿੱਚ ਵੀ ਦਰਿਆ ਦਾ ਪਾਣੀ ਨਹੀਂ ਆਇਆ ਹੈ, ਸਗੋਂ ਖੇਤਾਂ ਵਿਚ ਸਿਰਫ ਮੀਂਹ ਦਾ ਪਾਣੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਹਰ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਸਰਹੱਦੀ ਪਿੰਡਾਂ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਹੈ।

 

Advertisement
Tags :
punjabi news updatePunjabi Tribune News