ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲ ਸਰੋਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਗੋਇਲ ਨੇ ਪੀਡ਼ਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ; ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰੇ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਜਲ ਸਰੋਤ ਮੰਤਰੀ ਬਰਿੰਦਰ ਗੋਇਲ।
Advertisement

ਜਸਪਾਲ ਸਿੰਘ ਸੰਧੂ/ਜਸਵੰਤ ਸਿੰਘ ਥਿੰਦ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਇੱਥੇ ਹੜ੍ਹ ਪ੍ਰਭਾਵਿਤ ਪਿੰਡਾਂ ਧੀਰਾ ਘਾਰਾ, ਗ਼ਜ਼ਨੀਵਾਲਾ ਅਤੇ ਟੇਂਡੀ ਵਾਲਾ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ ਵੀ ਹਾਜ਼ਰ ਸਨ।

Advertisement

ਇਸ ਮੌਕੇ ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਨਾਲ-ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਲਈ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸ੍ਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡੀਸੀ ਦੀਪਸ਼ਿਖ਼ਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜਨੀਅਰ ਡਰੇਨੇਜ ਹਰਦੀਪ ਸਿੰਘ ਮਹਿੰਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਐੱਸਡੀਐੱਮ ਗੁਰਮੀਤ ਸਿੰਘ, ਐੱਸਡੀਐੱਮ ਉਦੈਦੀਪ ਸਿੰਘ ਸਿੱਧੂ, ਆਰਟੀਏ ਅਮਨਦੀਪ, ਐੱਸਈ ਰਾਜਨ ਢੀਂਗਰਾ, ਸੰਦੀਪ ਗੋਇਲ, ਅਮਨਦੀਪ ਕੌਰ ਗੋਸਲ ਅਤੇ ਪਿੰਡਾਂ ਦੇ ਵਾਸੀ ਹਾਜ਼ਰ ਸਨ।

Advertisement
Show comments