ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਲ ਸਪਲਾਈ ਮੁਲਾਜ਼ਮਾਂ ਵੱਲੋਂ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

18 ਜੂਨ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਹੋਣ ਮਗਰੋਂ ਧਰਨਾ ਸਮਾਪਤ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਧਰਨੇ ’ਤੇ ਬੈਠੇ ਜਲ ਸਪਲਾਈ ਵਿਭਾਗ ਦੇ ਮੁਲਾਜ਼ਮ।
Advertisement

ਸਤਵਿੰਦਰ ਬਸਰਾ

ਲੁਧਿਆਣਾ, 15 ਜੂਨ

Advertisement

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਕੋਠੀ ਦਾ ਘਿਰਾਓ ਕਰ ਕੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਮੁਲਾਜ਼ਮ ਆਗੂਆਂ ਨੇ ਵਿਭਾਗ ’ਚ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ।

ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਐਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਤਜਵੀਜ਼ ਲਾਗੂ ਕਰ ਕੇ ਪੱਕਾ ਰੁਜ਼ਗਾਰ ਦੇਣ ਵਾਲੀ ਪ੍ਰਮੁੱਖ ਮੰਗ ਦੀ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ। ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰ ਕੇ ਵਰਕਰਾਂ ਦਾ ਰੁਜ਼ਗਾਰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਵਰਕਰਾਂ ਵੱਲੋਂ ਮਜਬੂਰੀਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਕੈਬਨਿਟ ਮੰਤਰੀ ਮੁੰਡੀਆਂ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ ਕਰ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨਾ, 58 ਸਾਲ ਦੀ ਉਮਰ ਤੱਕ ਪੱਕੇ ਰੁਜ਼ਗਾਰ ਦੀ ਗਾਰੰਟੀ ਦੇਣਾ, ਪੱਕੇ ਹੋਣ ਤੱਕ ਲੇਬਰ ਐਕਟ 1948 ਅਤੇ 2019 ਵਿੱਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫਾਰਿਸ਼ਾਂ ਅਨੁਸਾਰ ਘੱਟੋ-ਘੱਟ ਉਜਰਤ 34,244 ਰੁਪਏ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਐਨਲਿਸਟਮੈਂਟ/ਆਊਟਸੋਰਸ ਵਰਕਰਾਂ ’ਤੇ ਲਾਗੂ ਕੀਤੀਆਂ ਜਾਣ, ਵਰਕਰਾਂ ਨੂੰ ਈ.ਪੀ.ਐੱਫ., ਈ.ਐੱਸ.ਆਈ. ਸਹੂਲਤਾਂ ਦਿੱਤੀਆਂ ਜਾਣ ਅਤੇ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕੀਤੀਆਂ ਜਾਣ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਆਪਣੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾ ਕੇ ਉਪਰੋਕਤ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਮੁੰਡੀਆਂ ਨੇ ਮੁਲਾਜ਼ਮ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ

ਧਰਨੇ ਦੌਰਾਨ ਕੈਬਨਿਟ ਮੰਤਰੀ ਨਾਲ ਯੂਨੀਅਨ ਦੇ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਯੂਨੀਅਨ ਦੇ ਮੰਗਾਂ-ਮਸਲਿਆਂ ਦਾ ਹੱਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ 18 ਜੂਨ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਚ ਕਰਵਾਉਣ ਦਾ ਸਮਾਂ ਤੈਅ ਕਰਵਾਇਆ ਗਿਆ। ਇਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।

Advertisement