ਰੂਪਨਗਰ: ਸ਼ਹਿਰ ਦੇ ਹਰਗੋਬਿੰਦ ਨਗਰ ਇਲਾਕੇ ਦੀ ਪੀਣ ਵਾਲੇ ਪਾਣੀ ਦੀ ਸਪਲਾਈ 13 ਸਤੰਬਰ ਤੋਂ ਦੋ ਦਿਨਾਂ ਲਈ ਬੰਦ ਰਹੇਗੀ। ਨਗਰ ਕੌਂਸਲ ਰੂਪਨਗਰ ਦੇ ਕਾਰਜਸਾਧਕ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਹਰਗੋਬਿੰਦ ਨਗਰ ਦੇ ਸੀਵਰੇਜ ਡਿਸਪੋਜ਼ਲ ਵਿੱਚ ਤਕਨੀਕੀ ਖਰਾਬੀ ਹੋਣ ਕਾਰਨ ਸੀਵਰੇਜ ਦਾ ਪਾਣੀ ਵਧ ਕੇ ਮੋਟਰਾਂ ਤੱਕ ਪਹੁੰਚ ਚੁੱਕਾ ਹੈ, ਜਿਸ ਕਾਰਨ ਮਸ਼ੀਨਰੀ ਦਾ ਨੁਕਸਾਨ ਹੋਣ ਤੋਂ ਬਚਾਉਣ ਲਈ ਪਾਣੀ ਦੀ ਸਪਲਾਈ 13 ਅਤੇ 14 ਸਤੰਬਰ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨੁਕਸ ਦੂਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸਮੱਸਿਆ ਜਲਦੀ ਹੱਲ ਕਰ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ