ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਜੂਨ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਚੋਣ ਪ੍ਰਚਾਰ ਦੌਰਾਨ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੇ ਜਿੰਨੇ ਮਰਜ਼ੀ ਪੋਸਟਰ ਲਾ ਲਵੇ, ਪਰ ਸਿੱਧੂ ਮੂਸੇਵਾਲਾ ਦੀ ਤਸਵੀਰ ਸਾਡੇ ਦਿਲ ਵਿੱਚ ਹੈ, ਜਿਸ ਬਾਰੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ। ਸ੍ਰੀ ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੂਰਾ ਪੰਥਕ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਟਰੈਕਟਰ-ਟਰਾਲੀ ਲਿਆਵੇਗਾ ਤੇ ਮਸਤੂਆਣਾ ਸਾਹਿਬ ਤੋਂ ਉਨ੍ਹਾਂ ਨੂੰ ਬਿਠਾ ਕੇ ਨਾਮਜ਼ਦਗੀ ਪੱਤਰ ਭਰਾਉਣ ਲਈ ਲਿਜਾਵੇਗਾ। ਅਕਾਲੀ ਦਲ ਦਾ ਭਾਈ ਬਲਵੰਤ ਸਿੰਘ ਰਾਜੋਆਣਾ ਪ੍ਰਤੀ ਉੱਭਰਿਆ ਪਿਆਰ ਝੂਠਾ ਹੈ।