ਨਵੀਂ ਦਿੱਲੀ, 13 ਮਈ
ਕੇਂਦਰ ਨੇ ਉਨ੍ਹਾਂ ਰਿਪੋਰਟਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ ਕਿ ਉਸ ਵੱਲੋਂ ਪੰਜਾਬ ਦੇ ਫਰੀਦਕੋਟ ਦੇ ਜੀਜੀਐੱਸ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤਹਿਤ ਸਪਲਾਈ ਕੀਤੇ ਗਏ ਵੈਂਟੀਲੇਟਰ ਤਕਨੀਕੀ ਖ਼ਰਾਬੀ ਕਾਰਨ ਬੇਕਾਰ ਪਏ ਹਨ। ਬਿਆਨ ਵਿਚ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ (ਜੀਜੀਐੱਸਐੱਮਸੀ) ਵਿਚ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਇਹ ਵੈਂਟੀਲੇਟਰ ਖਰਾਬ ਹੋਏ ਹਨ।