ਰੂਪਨਗਰ (ਪੱਤਰ ਪ੍ਰੇਰਕ): ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾਇਰੈਕਟਰ ਸਪੋਰਟਸ ਪਰਮਿੰਦਰ ਪਾਲ ਸਿੰਘ ਸੰਧੂ ਨੇ ਅੱਜ ਇਥੇ ਚੱਲ ਰਹੀ ਰੋਇੰਗ ਅਕੈਡਮੀ ਅਤੇ ਕੋਕਿੰਗ ਕੋਨੋਇੰਗ ਸੈਂਟਰ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਕੋਚਿੰਗ ਲੈ ਰਹੇ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਸਿਖਿਆਰਥੀਆਂ ਨੇ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ। ਸ੍ਰੀ ਹੇਅਰ ਨੇ ਕਿਹਾ ਕਿ ਰੂਪਨਗਰ ਨੂੰ ਵਾਟਰ ਸਪੋਰਟਸ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਇੱਥੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅਕੈਡਮੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।