DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੰਢੀ ਵਿਕਾਸ ਮੰਤਰਾਲਾ ਸਥਾਪਤ ਕਰਾਂਗੇ: ਸੁਖਬੀਰ

ਅਕਾਲੀ ਦਲ ਦੇ ਪ੍ਰਧਾਨ ਨੇ ਬਲਾਚੌਰ ਵਿੱਚ ਰੈਲੀ ਨੂੰ ਸੰਬੋਧਨ ਕੀਤਾ; ਬਿਜਲੀ ਸਪਲਾਈ ਦੇ ਮੁੱਦੇ ’ਤੇ ‘ਆਪ’ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
ਰੈਲੀ ਮੌਕੇ ਮੰਚ ’ਤੇ ਮੌਜੂਦ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ।
Advertisement

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਲਈ ‘ਕੰਢੀ ਵਿਕਾਸ ਮੰਤਰਾਲਾ’ ਸਥਾਪਿਤ ਕੀਤਾ ਜਾਵੇਗਾ। ਖੇਤਰ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਪਠਾਨਕੋਟ ਤੋਂ ਰੂਪਨਗਰ ਤੱਕ ਐਕਸਪ੍ਰੈੱਸਵੇਅ ਵੀ ਬਣਾਇਆ ਜਾਵੇਗਾ। ਪਾਰਟੀ ਦੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਇੱਥੇ ਸੀਨੀਅਰ ਆਗੂ ਹਨੀ ਟੌਂਸਾ ਦੇ ਨਾਲ ਅੱਜ ਬਲਾਚੌਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ, ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਿਜਲੀ ਸਪਲਾਈ ਦੇ ਮੁੱਦੇ ’ਤੇ ਘੇਰਿਆ। ਉਨ੍ਹਾਂ ਕਿਹਾ ‘ਆਪ’ ਸਰਕਾਰ ਵੱਲੋਂ ਕਈ ਮੰਚਾਂ ’ਤੇ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬੀ ਰੋਜ਼ਾਨਾ 10 ਘੰਟੇ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਅਕਾਲੀ ਦਲ ਪੰਜਾਬ ਨੂੰ ਮੁੜ ਬਿਜਲੀ ਪੱਖੋਂ ਸਰਪਲੱਸ ਸੂਬਾ ਬਣਾਏਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਢੀ ਇਲਾਕੇ ਦੇ ਲੋਕਾਂ ਦੀਆਂ ਸਿੰਜਾਈ ਸਬੰਧੀ ਲੋੜਾਂ ਦੀ ਪੂਰਤੀ ਲਈ ਡੂੰਘੇ ਟਿਊਬਵੈੱਲ ਮੁਹੱਈਆ ਕਰਵਾਏ ਜਾਣਗੇ। ਕੰਢੀ ਨਹਿਰ ਰਾਹੀਂ ਮਿਲਣ ਵਾਲੀਆਂ ਸਿੰਜਾਈ ਸਹੂਲਤਾਂ ਨੂੰ ਹੋਰ ਵਧਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਵਾਂ ਸ਼ਹਿਰ ਵਿੱਚ ਇੱਕ ਮੈਡੀਕਲ ਕਾਲਜ ਅਤੇ ਇਸ ਕਸਬੇ ਵਿੱਚ ਇੱਕ ਵੈਟਰਨਰੀ ਕਾਲਜ ਸਥਾਪਿਤ ਕੀਤਾ ਜਾਵੇਗਾ। ਲੋਕਾਂ ਨੂੰ ਸ਼੍ੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੁੱਝ ਤਾਕਤਾਂ ਪੰਜਾਬ ਨੂੰ 1980 ਦੇ ਦਹਾਕੇ ਦੇ ਹਨੇਰੇ ਦੌਰ ਵਿੱਚ ਵਾਪਸ ਧੱਕਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਉਨ੍ਹਾਂ ’ਤੇ ਵੀ ਹਮਲਾ ਕਰ ਰਹੀਆਂ ਹਨ। ਰੈਲੀ ਨੂੰ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁਖਦੀਪ ਸਿੰਘ ਸ਼ੁਕਾਰ ਤੇ ਹਨੀ ਟੌਂਸਾ ਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।

Advertisement
Advertisement
×