ਪੰਜਾਬੀਆਂ ਦੇ ਹਿੱਤਾਂ ਲਈ ਲੜਾਂਗੇ: ਗਿਆਨੀ ਹਰਪ੍ਰੀਤ ਸਿੰਘ
ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਗਠਿਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਨਵੇ ਚੁਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਭਰੋਸਾ...
Advertisement
ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਗਠਿਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਨਵੇ ਚੁਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਭਰੋਸਾ ਪ੍ਰਗਟਾਉਣ ਲਈ ਸਾਰੇ ਡੇਲੀਗੇਟਾਂ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਲੋਕਤੰਤਰਿਕ ਤਰੀਕੇ ਨਾਲ ਚੁਣੇ ਜਾਣ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ਵਿੱਚ ਭਰਤੀ ਹੋਈ, ਉਸ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਪੰਥ ਅਤੇ ਪੰਜਾਬੀਆਂ ਵੱਲੋਂ ਪ੍ਰਮਾਣਿਤ ਲੀਡਰਸ਼ਿਪ ਚਾਹੁੰਦੇ ਹਨ, ਨਾ ਕਿ ਥੋਪੀ ਹੋਈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਤੇ ਪੰਜਾਬੀਆ ਦੇ ਹਿੱਤਾਂ ਦੀ ਲੜਾਈ ਸਭ ਦੇ ਸਹਿਯੋਗ ਨਾਲ
ਲੜੀ ਜਾਵੇਗੀ।
Advertisement
Advertisement
×