ਪੱਤਰ ਪ੍ਰੇਰਕ
ਨੰਗਲ, 3 ਜੁਲਾਈ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਥਾਨਕ ਸ਼ਕਤੀ ਸਦਨ ਵਿਚ ਅੱਜ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ‘ਆਪ’ ਆਗੂ ਡਾ. ਸੰਜੀਵ ਗੌਤਮ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਆਪਣੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਨੰਗਲ ਵਿਚ ਬਣ ਰਹੇ ਬਹੁਕਰੋੜੀ ਫਲਾਈਓਵਰ ਨਿਰਮਾਣ ਕਾਰਜ ਵਿਚ ਆ ਰਹੀ ਮੁਸ਼ਕਲ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ‘ਆਪ’ ਸਰਕਾਰ ਵੱਲੋਂ ਲੋਕ ਹਿੱਤ ਲਈ ਲਏ ਗਏ ਫੈਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ।