ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਆਪਕਾਂ ਦੀਆਂ ਮੰਗਾਂ ਛੇਤੀ ਪੂਰੀਆਂ ਕਰਾਂਗੇ: ਚੀਮਾ

ਇਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨਾਲ ਸਬੰਧਤ 7 ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਬਾਰੇ ਜਥਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਮੰਤਰੀ ਨੇ ਯੂਨੀਅਨਾਂ ਦੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਛੇਤੀ ਮੰਗਣ ਦਾ...
ਅਧਿਆਪਕ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਹਰਪਾਲ ਸਿੰਘ ਚੀਮਾ।
Advertisement
ਇਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨਾਲ ਸਬੰਧਤ 7 ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਬਾਰੇ ਜਥਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਮੰਤਰੀ ਨੇ ਯੂਨੀਅਨਾਂ ਦੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਛੇਤੀ ਮੰਗਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਮੰਤਰੀ ਨੇ ਆਗੂਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਕਈ ਮੰਗਾਂ ਛੇਤੀ ਪੂਰੀਆਂ ਹੋ ਜਾਣਗੀਆਂ ਤੇ ਇਸ ਸਬੰਧੀ ਕਾਰਵਾਈ ਅੰਤਿਮ ਪੜਾਅ ’ਤੇ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਛੇਤੀ ਮੰਨ ਲਿਆ ਜਾਵੇਗਾ। ਸ੍ਰੀ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾ ਸਕੇ।

ਇਸ ਮੌਕੇ ਸਪੈਸ਼ਲ ਕਾਡਰ ਅਧਿਆਪਕ ਫਰੰਟ ਤੋਂ ਵੀਰਪਾਲ ਕੌਰ ਸਿਧਾਣਾ, ਮਨਪ੍ਰੀਤ ਸਿੰਘ ਮੋਗਾ, ਪਰਮਜੀਤ ਕੌਰ ਪੱਖੋਵਾਲ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਗੁਰਵਿੰਦਰ ਸਿੰਘ, ਰਾਖੀ ਮਨਨ, ਹਰਪ੍ਰੀਤ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ, ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਘੁਬਾਇਆ, ਹਰਦੀਪ ਸਿੰਘ, ਸੰਦੀਪ ਸਿੰਘ, ਈ ਟੀ ਟੀ ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫ਼ਾਜ਼ਿਲਕਾ) ਤੋਂ ਸੁਨੀਲ ਕੁਮਾਰ, ਸਲਵਿੰਦਰ ਸਿੰਘ, ਰਣਜੀਤ ਸਿੰਘ, ਈ ਟੀ ਟੀ ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ ਤੇ ਸੋਹਨ ਸਿੰਘ ਅਤੇ ਆਲ ਪੰਜਾਬ ਡੀ ਐੱਸ ਟੀ ਅਤੇ ਸੀ ਟੀ ਐੱਫ ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਮੌਜੂਦ ਸਨ।

Advertisement

Advertisement
Show comments