ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕਰਾਂਗੇ: ਮੀਤ ਹੇਅਰ

ਆਫ਼ਤ ਨਾਲ ਨਜਿੱਠਣ ਲਈ ਸੂਬੇ ਵਿੱਚ 71 ਕਰੋੜ ਰੁਪਏ ਜਾਰੀ
ਸੰਸਦ ਮੈਂਬਰ ਮੀਤ ਹੇਅਰ ਪਰਿਵਾਰਕ ਮੈਂਬਰਾਂ ਨਾਲ ਮਕਾਨ ਦੀ ਡਿੱਗੀ ਛੱਤ ਦੇਖਦੇ ਹੋਏ।
Advertisement

ਰਵਿੰਦਰ ਰਵੀ/ਕੁਲਦੀਪ ਸੂਦ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹਿਰ ਵਿੱਚ ਮਕਾਨਾਂ ਦੀਆਂ ਛੱਤਾਂ ਡਿੱਗਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬਾਜ਼ੀਗਰ ਬਸਤੀ ਵਿੱਚ ਛੱਤ ਡਿੱਗਣ ਕਾਰਨ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਰਾਮਗੜ੍ਹੀਆ ਰੋਡ ’ਤੇ ਮਕਾਨਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਛੱਤਾਂ ਡਿੱਗਣ ਕਾਰਨ ਜਿਨ੍ਹਾਂ ਦਾ ਮਾਲੀ ਨੁਕਸਾਨ ਹੋਇਆ ਹੈ, ਉਨ੍ਹਾਂ ਦਾ ਸਰਵੇਖਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵੱਲੋਂ ਆਫ਼ਤ ਦੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਵਿੱਚ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਜ਼ਿਲ੍ਹਾ ਬਰਨਾਲਾ ਨੂੰ 1 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਖੁਦ ਵੀ 25 ਲੱਖ ਰੁਪਏ ਦੀ ਗਰਾਂਟ ਹੜ੍ਹ ਪੀੜਤ ਇਲਾਕਿਆਂ ਲਈ ਐਲਾਨੀ ਗਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਹੜ੍ਹਾਂ ਤੇ ਭਾਰੀ ਮੀਂਹ ਕਾਰਨ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਸਰਕਾਰ ਇਸ ਔਖੀ ਘੜੀ ਵਿੱਚ ਸੂਬਾ ਵਾਸੀਆਂ ਨਾਲ ਹੈ ਅਤੇ ਗ਼ਰੀਬਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਥੇ ਜਿਹੜੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਨੁਕਸਾਨ ਹੋਇਆ ਹੈ, ਓਥੇ ਉਹ ਖੁਦ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਮਕਾਨਾਂ ਦਾ ਕੰਮ ਕਰਵਾਉਣਗੇ ਤਾਂ ਜੋ ਕੋਈ ਵੀ ਗਰੀਬ ਬਿਨਾ ਛੱਤ ਤੋਂ ਨਾ ਰਹੇ।

Advertisement

Advertisement
Show comments