DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab ਨੂੰ ਦੇਸ਼ ਦਾ ਖੇਡ ਕੇਂਦਰ ਬਣਾਵਾਂਗੇ: Chief Minister Bhagwant Mann

ਮੁਹਾਲੀ ’ਚ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੇ ਸਮਾਪਤੀ ਸਮਾਰੋਹ ਵਿਚ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਮੁਕਾਬਲੇ ਤੋਂ ਪਹਿਲਾਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਦੇ ਆਈ ਐੱਸ ਬਿੰਦਰਾ ਸਟੇਡੀਅਮ ’ਚ ਚੱਲ ਰਹੀ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸੰਸਦ ਮੈਂਬਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਕੇਂਦਰ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਕੋਸ਼ਿਸ਼ਾਂ ਜਾਰੀ ਰੱਖੇਗੀ। ਉਨ੍ਹਾਂ ਇਸ ਟੂਰਨਾਮੈਂਟ ਨੂੰ ਪੰਜਾਬ ਦੀ ਉੱਭਰ ਰਹੀ ਕ੍ਰਿਕਟ ਪ੍ਰਤਿਭਾ ਦੀ ਪਛਾਣ ਕਰਨ ਅਤੇ ਕੌਮੀ ਪੱਧਰ ’ਤੇ ਅੱਗੇ ਵਧਾਉਣ ਲਈ ਵੱਡਾ ਮੰਚ ਦੱਸਿਆ। ਉਨ੍ਹਾਂ ਕਿਹਾ ਕਿ 119 ਖਿਡਾਰੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਹੈ। ਨਮਨ ਧੀਰ ਅਤੇ ਪ੍ਰਭਸਿਮਰਨ ਸਿੰਘ ਦਾ ਇੰਡੀਆ ‘ਏ’ ਟੀਮ ਲਈ ਚੁਣਿਆ ਜਾਣਾ ਸੂਬੇ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਦੀਆਂ ਤਸਵੀਰਾਂ ਐਕਸ ਖਾਤੇ ’ਤੇ ਸ਼ੇਅਰ ਕੀਤੀਆਂ। ਉਨ੍ਹਾਂ ਫਾਈਨਲ ਮੈਚ ਖੇਡਣ ਵਾਲੀਆਂ ਲੁਧਿਆਣਾ ਅਤੇ ਅੰਮ੍ਰਿਤਸਰ ਦੀ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ।

Advertisement

ਉਨ੍ਹਾਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੂੰ ਲੀਗ ਦੀ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਆਉਣ ਵਾਲੇ ਸੀਜ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੋ ਹਫ਼ਤਿਆਂ ਦੀ ਲੀਗ ਦੌਰਾਨ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਦੇ ਕਈ ਹੋਣਹਾਰ ਨੌਜਵਾਨ ਕ੍ਰਿਕਟਰ ਸੁਰਖੀਆਂ ਵਿੱਚ ਆਏ ਹਨ ਅਤੇ ਪੰਜਾਬ ਦੇ 21 ਖਿਡਾਰੀ ਆਈ ਪੀ ਐੱਲ ਖੇਡ ਰਹੇ ਹਨ।

Advertisement

Advertisement
×