ਕੇਂਦਰ ਦਾ ਮਾੜਾ ਰਵੱਈਆ ਕਦੇ ਨਹੀਂ ਭੁੱਲਾਂਗੇ: ਜਥੇਦਾਰ

ਸਿੱਖ ਸੰਗਤ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੇ ਫ਼ੈਸਲੇ ਦੀ ਨਿਖੇਧੀ

ਕੇਂਦਰ ਦਾ ਮਾੜਾ ਰਵੱਈਆ ਕਦੇ ਨਹੀਂ ਭੁੱਲਾਂਗੇ: ਜਥੇਦਾਰ

ਦਲਬੀਰ ਸੱਖੋਵਾਲੀਆ

ਗੋਧਰਪੁਰ (ਬਟਾਲਾ), 21 ਫਰਵਰੀ

ਗੁਰਦੁਆਰਾ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਅੱਜ ਪਿੰਡ ਗੋਧਰਪੁਰ ਵਿੱਚ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੇ ਆਖਰੀ ਦਿਨ ਸਾਕੇ ਨਾਲ ਸਬੰਧਤ ਸ਼ਹੀਦਾਂ ਦੇ 32 ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਨੇ  ਸ਼ਮੂਲੀਅਤ ਕੀਤੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਮਹੰਤ ਨਰੈਣੂ ਨੂੰ ਸਿੱਖ ਅੱਜ ਵੀ ਨਹੀਂ ਭੁੱਲੇ, ਇਸੇ ਤਰ੍ਹਾਂ ਭਾਰਤ ਸਰਕਾਰ ਦੇ ਸਿੱਖਾਂ ਪ੍ਰਤੀ ਮਾੜੇ ਰਵੱਈਏ ਨੂੰ ਵੀ ਉਹ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਹੋਣ ਵਾਲੇ ਸ਼ਤਾਬਦੀ ਸਮਾਗਮ ’ਚ ਜਾਣ ਲਈ ਜਥੇ ਨੂੰ ਆਖ਼ਰੀ ਸਮੇਂ ’ਤੇ ਰੋਕਣਾ ਮੰਦਭਾਗਾ ਹੈ। ਇਸ ਦਾ ਕਾਰਨ ਸਿੱਖਾਂ ਦਾ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨੇ ਮਰਜ਼ੀ ਜਥੇ ਰੋਕ ਲਵੇ ਪਰ ਕਿਸਾਨ ਅੰਦੋਲਨ ਜਾਰੀ ਰਹੇਗਾ। ਜਥੇਦਾਰ ਨੇ ਕਿਹਾ ਕਿ ਕਿਸੇ ਸਮੇਂ ਅੰਗਰੇਜ਼ ਵੱਲੋਂ ਸਿੱਖਾਂ ਨਾਲ ਅਜਿਹਾ ਪੱਖਪਾਤੀ ਰਵੱਈਆ ਅਪਣਾਇਆ ਜਾਂਦਾ ਸੀ ਤੇ ਅੱਜ ਭਾਰਤ ਸਰਕਾਰ ਵੀ ਉਸੇ ਰਸਤੇ ’ਤੇ ਚੱਲ ਪਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਥਾਵਾਂ ’ਤੇ ਦਲਿਤਾਂ ਨੂੰ ਵੱਖਰੇ ਖੰਡੇ ਬਾਟੇ ’ਚ ਅੰਮਿ੍ਰਤ ਛਕਾਉਣ ਦਾ ਅਕਾਲ ਤਖ਼ਤ ਗੰਭੀਰ ਨੋਟਿਸ ਲੈ ਰਿਹਾ ਹੈ। 

ਬੀਬੀ ਜਗੀਰ ਕੌਰ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿੱਚ ਗੁਰਦੁਆਰੇ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ, ਸੁਰਜੀਤ ਸਿੰਘ ਭਿਟੇਵੱਡ, ਸੀਨੀਅਰ ਅਕਾਲੀ ਆਗੂ  ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ,  ਗੁਰਬਚਨ ਸਿੰਘ ਬੱਬੇਹਾਲੀ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਮੌਜੂਦ ਸਨ। 

ਕੇਂਦਰ ਦੇ ਫ਼ੈਸਲੇ ’ਤੇ ਮੁੱਖ ਮੰਤਰੀ ਦਾ ਚੁੱਪ ਰਹਿਣਾ ਮੰਦਭਾਗਾ: ਸੁਖਬੀਰ

ਸੁਖਬੀਰ ਬਾਦਲ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਸੇਵਾ ਅਤੇ ਸ਼ਹਾਦਤ ਦੋ ਅਹਿਮ ਥੰਮ ਹਨ। ਜਦੋਂ ਵੀ ਦੇਸ਼ ਵਿੱਚ ਕੋਈ ਸੰਕਟ ਆਇਆ ਤਾਂ ਸਿੱਖਾਂ ਨੇ ਅੱਗੇ ਹੋ ਕੇ ਲੜਾਈ ਲਈ। ਉਨ੍ਹਾਂ ਕੇਂਦਰ ਵੱਲੋਂ ਸਿੱਖ ਸੰਗਤ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੇ ਲਏ ਗਏ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਇਸ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਦਾ ਚੁੱਪ ਰਹਿਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All