ਪੰਜਾਬ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵਾਂਗੇ: ਚੰਨੀ

ਪੰਜਾਬ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵਾਂਗੇ: ਚੰਨੀ

ਚੰਡੀਗੜ੍ਹ, 11 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕੋਲੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਸ੍ਰੀ ਚੰਨੀ ਦਾ ਇਹ ਬਿਆਨ ਪੰਜਾਬ ਦੇ ਥਰਮਲ ਪਾਵਰ ਪਲਾਂਟਾਂ ਵਿਚ ਕੋਲੇ ਦੀ ਭਾਰੀ ਘਾਟ ਕਾਰਨ ਪੇਸ਼ ਆਈ ਬਿਜਲੀ ਦੀ ਸਮੱਸਿਆ ਦਰਮਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿਰਫ਼ ਪੰਜਾਬ ਵਿਚ ਹੀ ਨਹੀਂ, ਬਲਕਿ ਸਮੁੱਚੇ ਦੇਸ਼ ਵਿਚ ਕੋਲੇ ਦਾ ਘਾਟ ਕਾਰਨ ਬਿਜਲੀ ਦਾ ਸੰਕਟ ਪੇਸ਼ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕੋਲਾ ਮੰਤਰੀ ਨਾਲ ਗੱਲ ਕਰ ਚੁੱਕੇ ਹਨ। ਇੱਥੋਂ ਤੱਕ ਕਿ ਇਕ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੋਲੇ ਦੀ ਢੁੱਕਵੀਂ ਸਪਲਾਈ ਕਰਨ ਲਈ ਕਿਹਾ ਗਿਆ ਹੈ। ਇਹ ਪੁੱਛੇ ਜਾਣ ਉੱਤੇ ਕਿ ਸੂਬੇ ਵਿਚ ਬਿਜਲੀ ਦਾ ਬਲੈਕਆਊਟ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਦੇ ਜਵਾਬ ਵਿਚ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All