ਬਜਟ ਇਜਲਾਸ ’ਤੇ ਬਹਿਸ ਦਾ ਜਵਾਬ

ਭ੍ਰਿਸ਼ਟ ਸਿਆਸਤਦਾਨਾਂ ਨੂੰ ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇਕਦਮ ’ਤੇ ਚੱਲਣ ਦਾ ਅਹਿਦ ਦੁਹਰਾਇਆ

ਭ੍ਰਿਸ਼ਟ ਸਿਆਸਤਦਾਨਾਂ ਨੂੰ ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

ਚਰਨਜੀਤ ਭੁੱਲਰ
ਚੰਡੀਗੜ੍ਹ, 29 ਜੂਨ

ਮੁੱਖ ਅੰਸ਼

  • ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡੇ ਲਈ ਵਿਰੋਧੀਆਂ ਨੂੰ ਘੇਰਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਅੱਜ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਆਸੀ ਜਮਾਤ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਵੱਲੋਂ ਕੀਤੀ ਲੁੱਟ ਦਾ ਹਰ ਪੈਸਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਸ ਲੁੱਟ ਦੇ ਪੈਸੇ ਨੂੰ ਵਸੂਲ ਕੇ ਮੁੜ ਪੰਜਾਬ ਦੇ ਲੋਕਾਂ ’ਤੇ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਸਿਆਸਤਦਾਨ ਹੋਣ ਜਾਂ ਅਫ਼ਸਰ, ਸਾਬਕਾ ਨੇਤਾ ਹੋਣ ਤੇ ਭਾਵੇਂ ਮੌਜੂਦਾ, ਸਾਰਿਆਂ ’ਤੇ ਕਾਰਵਾਈ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿਚ ਕਿਹਾ ਕਿ ਭ੍ਰਿਸ਼ਟ ਆਗੂਆਂ ਨੂੰ ਭੁਲੇਖਾ ਹੈ ਕਿ ਉਹ ਕਿਸੇ ਵੱਡੀ ਪਾਰਟੀ ’ਚ ਸ਼ਾਮਲ ਹੋ ਕੇ ਬਚ ਜਾਣਗੇ ਪਰ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਲੁੱਟ ਦੇ ਪੈਸੇ ਦੀ ਕੀਮਤ ਭ੍ਰਿਸ਼ਟ ਲੀਡਰਾਂ ਨੂੰ ਚੁਕਾਉਣੀ ਪਵੇਗੀ ਅਤੇ ਬੇਨਾਮੀ ਜਾਇਦਾਦਾਂ ਬਣਾਉਣ ਵਾਲਿਆਂ ਨੂੰ ਬੇਪਰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਹੁਣ ਆਪਣੇ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਹੱਥ-ਪੈਰ ਮਾਰ ਰਹੇ ਹਨ। ਜਿਨ੍ਹਾਂ ਖਿਲਾਫ਼ ਕੋਈ ਕੇਸ ਦਰਜ ਵੀ ਨਹੀਂ ਹੋਇਆ, ਉਹ ਮਨ ਵਿਚ ਪਾਲਾ ਹੋਣ ਕਰਕੇ ਪਹਿਲਾਂ ਹੀ ਅਦਾਲਤਾਂ ਵਿਚ ਚਲੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੰਨ੍ਹੀ ਲੁੱਟ ਕਰਨ ਵਾਲੇ ਅੱਜ ਵੀ ਚੰਡੀਗੜ੍ਹ ਵਿਚ ਸਰਕਾਰੀ ਕੋਠੀਆਂ ਤੇ ਫਲੈਟਾਂ ਦੀ ਝਾਕ ਲਾਈ ਬੈਠੇ ਹਨ। ਜਿਨ੍ਹਾਂ ਕੋਲ ਐਨਟਾਈਟਲਮੈਂਟ ਹੈ, ਉਨ੍ਹਾਂ ਨੂੰ ਰਿਹਾਇਸ਼ ਦਿੱਤੀ ਜਾਵੇਗੀ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਯਾਦ ਕਰਦਿਆਂ ਉਨ੍ਹਾਂ ਦੇ ਨਕਸ਼ੇ ਕਦਮ ’ਤੇ ਚੱਲਣ ਦਾ ਵਚਨ ਵੀ ਸਦਨ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਰੋਕ ਕੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ’ਤੇ ਇੱਕ ਇੱਕ ਪੈਸਾ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲੀਆ ਜੁਟਾਉਣਾ ਅਤੇ ਕਰਜ਼ਾ ਘਟਾਉਣਾ, ਸਰਕਾਰ ਦੀ ਤਰਜੀਹ ਹੋਵੇਗੀ ਤੇ ਮਾਲੀ ਵਸੀਲਿਆਂ ਦੀ ਲੀਕੇਜ ਨੂੰ ਬੰਦ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ‘ਜਨਤਾ ਬਜਟ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਪਲੇਠੇ ਬਜਟ ਨੇ ਵਿਰੋਧੀਆਂ ਨੂੰ ਨੁਕਤਾਚੀਨੀ ਦਾ ਕੋਈ ਮੌਕਾ ਨਹੀਂ ਦਿੱਤਾ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਦਾ ਨਿੱਜੀਕਰਨ ਕਰਕੇ ਇਨ੍ਹਾਂ ਸਹੂਲਤਾਂ ਤੋਂ ਆਮ ਲੋਕਾਂ ਨੂੰ ਵਾਂਝੇ ਕੀਤਾ ਅਤੇ ਆਪਣੇ ਹਿੱਸੇਦਾਰੀ ਨੂੰ ਹੁਲਾਰਾ ਦਿੱਤਾ। ਉਹ ਦਾਅਵਾ ਕੀਤਾ ਕਿ ਅਗਲੇ ਸਾਲਾਂ ਵਿਚ ਦੋਵਾਂ ਖੇਤਰਾਂ ਦਾ ਮੁਹਾਂਦਰਾ ਬਦਲ ਦੇਣਗੇ।

ਮੁੱਖ ਮੰਤਰੀ ਨੇ ਸੂਬੇ ਵਿੱਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡਾ ਕਰਨ ਉਤੇ ਵਿਰੋਧੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਕਿਸੇ ਵੀ ਨਕਾਰੇ ਹੋਏ ਵਿਅਕਤੀ ਨੂੰ ਰਾਜ ਸਭਾ ਵਿਚ ਨਹੀਂ ਭੇਜਿਆ, ਜਿਵੇਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਰਾਜ ਸਭਾ ਮੈਂਬਰਾਂ ਦੀ ਚੋਣ ਉਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਨਾਲ ਸਬੰਧਿਤ ਹੋਣ ਦੇ ਬਾਵਜੂਦ ਅਸਾਮ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹੇ ਹਨ।

ਔਰਤਾਂ ਨੂੰ ਛੇਤੀ ਇੱਕ ਇੱਕ ਹਜ਼ਾਰ ਰੁਪਏ ਦੇਣ ਦਾ ਭਰੋਸਾ

ਮੁੱਖ ਮੰਤਰੀ ਨੇ ਸਭ ਤੋਂ ਵੱਡੀ ਚੋਣ ਗਰੰਟੀ ਨੂੰ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਜਲਦ ਹੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਦੇਣੀ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵਸੀਲੇ ਜੁਟਾਉਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ।

ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਖ਼ਤਮ ਕਰਨ ਦਾ ਯਤਨ ਕਰਾਂਗੇ: ਚੀਮਾ

ਵਿਧਾਨ ਸਭਾ ਵਿੱਚ ਬਜਟ ’ਤੇ ਹੋਈ ਬਹਿਸ ਵਿੱਚ ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਵਿਧਾਇਕਾਂ ਵੱਲੋਂ ਪ੍ਰਗਟਾਏ ਤੌਖਲਿਆਂ ਦਾ ਜੁਆਬ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਖਤਮ ਕਰਨ ਦਾ ਯਤਨ ਕਰੇਗੀ ਅਤੇ ਆਮਦਨ ਦੇ ਵਸੀਲੇ ਜੁਟਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਕਰਜ਼ਾ ਲੈਣ ਦੀ ਨਿਰਧਾਰਿਤ ਹੱਦ 55 ਹਜ਼ਾਰ ਕਰੋੜ ਰੁਪਏ ਹੈ, ਪਰ ਉਹ 35 ਹਜ਼ਾਰ ਕਰੋੜ ਤੋਂ ਵੱਧ ਕਰਜ਼ਾ ਨਹੀਂ ਚੁੱਕਣਗੇ ਜਦੋਂ ਕਿ ਉਹ 36 ਹਜ਼ਾਰ ਕਰੋੜ ਦਾ ਕਰਜ਼ਾ ਵਾਪਸ ਵੀ ਕਰਨਗੇ। ਉਨ੍ਹਾਂ ਸਪਸ਼ਟ ਕੀਤਾ ਕਿ ਲੰਘੇ ਤਿੰਨ ਮਹੀਨਿਆਂ ’ਚ ਅੱਠ ਹਜ਼ਾਰ ਕਰੋੜ ਦਾ ਕਰਜ਼ਾ ਚੁੱਕਿਆ ਹੈ ਜਦੋਂ ਕਿ 10,500 ਕਰੋੜ ਦਾ ਕਰਜ਼ਾ ਵਾਪਸ ਕੀਤਾ ਹੈ। ਪੰਜਾਬ ਵਿਧਾਨ ਸਭਾ ’ਚ ਅੱਜ ਸਦਨ ਨੇ ਬਜਟ 2022-23 ਲਈ ਪ੍ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਗੱਠਜੋੜ ਸਰਕਾਰ ਸਮੇਂ 31 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਵਿਚ ਹੋਏ ਘਾਲ਼ੇ-ਮਾਲ਼ੇ ਕਰਕੇ ਸੂਬਾ ਸਰਕਾਰ ਨੂੰ ਅਜੇ 15 ਸਾਲ ਹੋਰ ਪ੍ਰਤੀ ਮਹੀਨੇ 270 ਕਰੋੜ ਵਾਧੂ ਅਦਾ ਕਰਨੇ ਪੈ ਰਹੇ ਹਨ। ਉਨ੍ਹਾਂ ਜਾਣੂ ਕਰਾਇਆ ਕਿ ‘ਆਪ’ ਸਰਕਾਰ ਨੇ ਕੇਂਦਰ ਤੱਕ ਪਹੁੰਚ ਕਰਕੇ ਹੁਣ ਇਸ ਰਾਸ਼ੀ ’ਤੇ ਪੈਂਦੇ 8.25 ਫੀਸਦੀ ਵਿਆਜ ਨੂੰ 7.35 ਫੀਸਦੀ ਕਰਾਇਆ ਹੈ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬਜਟ ਦਾ ਜੋ 20 ਫੀਸਦੀ ਪੈਸਾ ਭ੍ਰਿਸ਼ਟਾਚਾਰ ਦੀ ਭੇਟ ਚੜ੍ਹਿਆ ਹੈ, ਉਸ ਨੂੰ ਵਸੂਲਿਆ ਜਾਵੇਗਾ। ਵਿੱਤ ਮੰਤਰੀ ਨੇ ਉਚੇਚੇ ਤੌਰ ’ਤੇ ਟਾਈਲਾਂ ਦੀ ਖਰੀਦ, ਸਮਾਜਿਕ ਸੁਰੱਖਿਆ ਵਿਭਾਗ ਵਿਚ ਭਾਰ ਤੋਲਕ ਮਸ਼ੀਨਾਂ ਦੀ ਖਰੀਦ, ਟਰਾਂਸਪੋਰਟ ਵਿਭਾਗ ਅਤੇ ਸੜਕਾਂ ਦੇ ਟੈਂਡਰਾਂ ਵਿਚ ਵੱਧ ਉਡਾਏ ਸਰਕਾਰੀ ਪੈਸੇ ਦੀ ਜਾਂਚ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇਹ ਘਪਲੇ ਕਰਨ ਵਾਲੇ ਹੁਣ ਡਰ ਕਿਉਂ ਰਹੇ ਹਨ। ਚੀਮਾ ਨੇ ਸ਼ਰਾਬ ਮਾਫੀਆ ਦੀ ਗੱਲ ਕਰਦਿਆਂ ਹਰਿਆਣਾ ’ਚੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਇੱਕ ਸਾਬਕਾ ਮੰਤਰੀ ’ਤੇ ਉਂਗਲ ਉਠਾਈ। ਉਨ੍ਹਾਂ ਨਵੀਂ ਅਬਕਾਰੀ ਨੀਤੀ ਤੋਂ ਵਧੇਰੇ ਮਾਲੀਆ ਜੁਟਾਏ ਜਾਣ ਦਾ ਤਰਕ ਵੀ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All