ਅਸੀਂ ਕੇਂਦਰ ਸਰਕਾਰ ਅੱਗੇ ਗੋਡੇ ਨਹੀਂ ਟੇਕਾਂਗੇ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ, ਜੰਡਿਆਲਾ ’ਚ ਯਾਤਰੀ ਰੇਲ ਗੱਡੀਆਂ ਲਈ ਰਾਹ ਡੱਕਿਆ

ਅਸੀਂ ਕੇਂਦਰ ਸਰਕਾਰ ਅੱਗੇ ਗੋਡੇ ਨਹੀਂ ਟੇਕਾਂਗੇ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ, ਜੰਡਿਆਲਾ ’ਚ ਯਾਤਰੀ ਰੇਲ ਗੱਡੀਆਂ ਲਈ ਰਾਹ ਡੱਕਿਆ

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 24 ਨਵੰਬਰ

ਪੰਜਾਬ ਵਿੱਚ ਅੱਜ ਦੋ ਮਹੀਨੇ ਬਾਅਦ ਰੇਲ ਗੱਡੀਆਂ ਮੁੜ ਪਟੜੀ ’ਤੇ ਆਈਆਂ ਪਰ ਯਾਤਰੂ ਗੱਡੀਆਂ ਨੂੰ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਤੋਂ ਲਾਂਘਾ ਨਾ ਮਿਲਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਮੁੜ ਅੰਮ੍ਰਿਤਸਰ ਜਲੰਧਰ ਰੇਲ ਮਾਰਗ ਉੱਪਰ ਜੰਡਿਆਲਾ ਗੁਰੂ ਵਿਖੇ ਪਟੜੀਆਂ ’ਤੇ ਬੈਠੀ ਅਤੇ ਯਾਤਰੀ ਗੱਡੀਆਂ ਨੂੰ ਲਾਂਘਾ ਦੇਣ ਤੋਂ ਇਨਕਾਰ ਕੀਤਾ ਗਿਆ। ਮਾਲ ਗੱਡੀਆਂ ਨੂੰ ਲਾਂਘਾ ਦਿੱਤਾ ਗਿਆ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿਸਾਨ ਮਜ਼ਦੂਰ ਸੰਘਰਸ਼ਕਮੇਟੀ ਪੰਜਾਬ ਨੇ ਫੈਸਲਾ ਕੀਤਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਈਨ ਨਹੀਂ ਮੰਨਣੀ। ਉਨ੍ਹਾਂ ਕਿਹਾ ਉਹ ਸੱਤ ਸਤੰਬਰ ਤੋਂ ਜੇਲ੍ਹ ਭਰੋ ਅੰਦੋਲਨ ਕਰ ਰਹੇ ਹਨ ਅਤੇ 24 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਕਰ ਰਹੇ ਹਨ।

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਬੀਤੀ ਸ਼ਾਮ ਕੈਪਟਨ ਸਰਕਾਰ ਵੱਲੋਂ ਜਥੇਬੰਦੀ ’ਤੇ ਦਬਾਅ ਬਣਾਉਣ ਲਈ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ’ਤੇ ਰਾਤ ਹੀ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਤਾਂ ਜੋ ਸਵੇਰੇ ਐਕਸਪ੍ਰੈੱਸ ਗੱਡੀਆਂ ਦੇ ਲੰਘਣ ਦੇ ਸਮੇਂ ਯਾਤਰੀ ਗੱਡੀਆਂ ਲੰਘਾਈਆਂ ਜਾ ਸਕਣ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨੇ ਸਵੇਰੇ 3 ਵਜੇ ਰੇਲਵੇ ਟਰੈਕ ਜਾਮ ਕਰ ਦਿੱਤਾ। ਅੱਜ ਸਵੇਰੇ ਆਈਆਂ 3 ਮਾਲ ਗੱਡੀਆਂ ਨੂੰ ਜਥੇਬੰਦੀ ਨੇ ਟਰੈਕ ਖਾਲੀ ਕਰਕੇ ਪੁਰਅਮਨ ਲਾਂਘਾ ਦੇ ਕੇ ਲੰਘਾ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਯੂਰੀਆ ਖਾਦ ਭਰੀ ਹੋਈ ਸੀ। ਇਸ ਮੌਕੇ ਸਵਿੰਦਰ ਸਿੰਘ, ਸਰਵਣ ਸਿੰਘ ਪੰਧੇਰ, ਜਸਬੀਰ ਸਿੰਘ ਪਿੱਦੀ, ਗੁਰਲਾਲ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ, ਜਰਮਨਜੀਤ ਸਿੰਘ, ਲਖਵਿੰਦਰ ਸਿੰਘ, ਦਿਆਲ ਸਿੰਘ, ਜਵਾਹਰ ਸਿੰਘ, ਇਕਬਾਲ ਸਿੰਘ, ਸਾਹਬ ਸਿੰਘ, ਰਣਜੀਤ ਸਿੰਘ, ਖਿਲਾਰਾ ਸਿੰਘ, ਗੁਰਮੇਲ ਸਿੰਘ, ਹਰਫੂਲ ਸਿੰਘ, ਮੇਹਰ ਸਿੰਘ, ਅਜੀਤ ਸਿੰਘ, ਰੇਸ਼ਮ ਸਿੰਘ, ਧੰਨਾ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਸਲਵਿੰਦਰ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਸਕੱਤਰ ਸਿੰਘ, ਗੁਰਦੇਵ ਸਿੰਘ, ਸਵਿੰਦਰ ਸਿੰਘ, ਹਰਬਿੰਦਰ ਸਿੰਘ, ਅਜੀਤ ਸਿੰਘ, ਹਰਬਿੰਦਰ ਸਿੰਘ ਕੰਗ ਨੇ ਧਰਨੇ ਨੂੰ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All